ਚੰਡੀਗੜ੍ਹ, 29 ਅਕਤੂਬਰ – ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਸ਼੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਜਥੇ ਦੀ ਸੂਚੀ ਵਿੱਚ ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਦਾ ਨਾਮ ਸ਼ਾਮਲ ਨਹੀਂ ਕੀਤਾ ਗਿਆ। ਇਸ ਬਾਰੇ ਜਦੋਂ ਕਾਂਗਰਸ ਦੇ ਸਾਂਸਦ ਮਨੀਸ਼ ਤਿਵਾਰੀ ਨੂੰ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਇਸ ‘ਤੇ ਕੁੱਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ। ਦੱਸ ਦੇਈਏ ਸਿੱਧੂ ਨੂੰ ਇਸ ਵਾਰ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਵੀ ਸ਼ਾਮਲ ਨਹੀਂ ਕੀਤਾ ਗਿਆ। ਕੈਪਟਨ ਨਾਲ ਵਿਵਾਦ ਤੋਂ ਬਾਅਦ ਸਿੱਧੂ ਨੇ ਮੀਡੀਆ ਤੋਂ ਵੀ ਦੂਰੀ ਬਣਾਈ ਹੋਈ ਹੈ।