ਨਵੀਂ ਦਿੱਲੀ, 29 ਅਕਤੂਬਰ – ਜਸਟਿਸ ਐੱਸ. ਏ. ਬੋਬੜੇ ਸੁਪਰੀਮ ਕੋਰਟ ਦੇ ਨਵੇਂ ਚੀਫ਼ ਜਸਟਿਸ ਹੋਣਗੇ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਸਿਫ਼ਾਰਿਸ਼ ਤੋਂ ਬਾਅਦ ਹੁਣ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਉਨ੍ਹਾਂ ਦੇ ਨਾਂ ‘ਤੇ ਹਸਤਾਖ਼ਰ ਕਰ ਦਿੱਤੇ ਹਨ। ਜਸਟਿਸ ਬੋਬੜੇ 18 ਨਵੰਬਰ ਨੂੰ ਚੀਫ਼ ਜਸਟਿਸ ਆਫ਼ ਇੰਡੀਆ ਵਜੋਂ ਸਹੁੰ ਚੁੱਕਣਗੇ। ਜਸਟਿਸ ਬੋਬੜੇ ਮੌਜੂਦਾ ਚੀਫ਼ ਜਸਟਿਸ ਰੰਜਨ ਗੋਗੋਈ ਦੀ ਥਾਂ ਲੈਣਗੇ। ਉਨ੍ਹਾਂ ਦਾ ਕਾਰਜਕਾਲ 17 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ।