ਮੁੰਬਈ, 30 ਅਕਤੂਬਰ – ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਕਾਰੋਬਾਰੀ ਰਾਜ ਕੁੰਦਰਾ ਮਰਹੂਮ ਗੈਂਗਸਟਰ ਇਕਬਾਲ ਮਿਰਚੀ ਅਤੇ ਹੋਰਾਂ ਵਿਰੁੱਧ ਚੱਲ ਰਹੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਿਲਸਿਲੇ ‘ਚ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੇ ਸਾਹਮਣੇ ਪੇਸ਼ ਹੋਏ। ਅਧਿਕਾਰੀਆਂ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੁੰਦਰਾ ਅੱਜ ਸਵੇਰੇ ਕਰੀਬ 11 ਵਜੇ ਈ. ਡੀ. ਦੇ ਦਫ਼ਤਰ ‘ਚ ਪਹੁੰਚੇ। ਏਜੰਸੀ ਨੇ ਉਨ੍ਹਾਂ ਨੂੰ 4 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਉਸ ਦਿਨ ਕੋਈ ਜ਼ਰੂਰੀ ਕੰਮ ਹੋਣ ਕਾਰਨ ਇਸ ਤੋਂ ਪਹਿਲਾਂ ਦੀ ਕੋਈ ਤਰੀਕ ਮੰਗੀ ਸੀ।