Menu

ਰਾਧਾ ਕ੍ਰਿਸ਼ਨ ਮਾਥੁਰ ਬਣੇ ਲੱਦਾਖ ਦੇ ਪਹਿਲੇ ਉਪ ਰਾਜਪਾਲ

ਨਵੀਂ ਦਿੱਲੀ, 31 ਅਕਤੂਬਰ – ਰਾਧਾ ਕ੍ਰਿਸ਼ਨ ਮਾਥੁਰ ਨੇ ਵੀਰਵਾਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਦੇ ਪਹਿਲੇ ਉਪ ਰਾਜਪਾਲ ਵਜੋਂ ਸਹੁੰ ਚੁੱਕੀ ਹੈ। ਜੰਮੂ-ਕਸ਼ਮੀਰ ਦੀ ਵੰਡ ਤੋਂ ਬਾਅਦ ਲੱਦਾਖ ਇਕ ਵੱਖਰਾ ਕੇਂਦਰ ਸ਼ਾਸਤ ਪ੍ਰਦੇਸ਼ ਬਣ ਗਿਆ ਹੈ। ਜੰਮੂ ਕਸ਼ਮੀਰ ਹਾਈਕੋਰਟ ਦੀ ਚੀਫ਼ ਜਸਟਿਸ ਗੀਤਾ ਮਿੱਤਲ ਨੇ ਲੇਹ ਵਿੱਚ ਇੱਕ ਸਮਾਗਮ ਦੌਰਾਨ ਮਾਥੁਰ ਨੂੰ ਅਹੁਦੇ ਦੀ ਅਤੇ ਗੁਪਤਤਾ ਦੀ ਸਹੁੰ ਚੁਕਾਈ ਹੈ। ਜੰਮੂ-ਕਸ਼ਮੀਰ ਨੂੰ ਮਿਲਿਆ ਸੂਬੇ ਦਾ ਦਰਜਾ ਖਤਮ ਹੋ ਗਿਆ ਹੈ। ਹੁਣ ਤੱਕ ਇੱਕ ਸੂਬੇ ਦਾ ਹਿੱਸਾ ਰਹੇ ਜੰਮੂ-ਕਸ਼ਮੀਰ ਤੇ ਲੱਦਾਖ ਅੱਜ ਰਾਤ 12 ਵਜੇ ਤੋਂ ਬਾਅਦ ਕੇਂਦਰ ਸ਼ਾਸਿਤ ਪ੍ਰਦੇਸ਼ ਬਣ ਗਏ ਹਨ। ਜੰਮੂ-ਕਸ਼ਮੀਰ ਦੇ ਬਹੁਤ ਸਾਰੇ ਨਿਯਮਾਂ ਵਿਚ ਤਬਦੀਲੀਆਂ ਹੋਣਗੀਆਂ , ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਕੇਂਦਰੀ ਸ਼ਾਸਤ ਪ੍ਰਦੇਸ਼ ਦੇ ਬਣਨ ਨਾਲ ਪ੍ਰਸ਼ਾਸਨਿਕ ਅਤੇ ਹੋਰ ਵਿਭਾਗੀ ਪੱਧਰ ‘ਤੇ ਪ੍ਰਬੰਧਾਂ ਵਿਚ ਤਬਦੀਲੀ ਆਵੇਗੀ।

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ 5 ਅਗਸਤ ਨੂੰ ਸੰਸਦ ‘ਚ ਜੰਮੂ-ਕਸ਼ਮੀਰ ਤੋਂ ਧਾਰਾ 370 ਅਤੇ 35A ਹਟਾਉਣ ਦਾ ਫੈਸਲਾ ਲਿਆ ਸੀ। ਇਸ ਦੌਰਾਨ ਜੰਮੂ ਕਸ਼ਮੀਰ ਤੇ ਲੱਦਾਖ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਉਣ ਦਾ ਵੀ ਐਲਾਨ ਕੀਤਾ ਸੀ। ਜੰਮੂ-ਕਸ਼ਮੀਰ ਤੇ ਲੱਦਾਖ ਕੇਂਦਰ ਸ਼ਾਸਿਤ ਸੂਬੇ ਦੇ ਨਵੇਂ ਉੱਪ ਰਾਜਪਾਲ (ਐੱਲ. ਜੀ.) ਕ੍ਰਮਵਾਰ ਗਿਰੀਸ਼ ਚੰਦਰ ਮੁਰਮੂ ਤੇ ਆਰ.ਕੇ. ਮਾਥੁਰ ਨੂੰ ਨਿਯੁਕਤ ਕੀਤਾ ਗਿਆ ਹੈ। ਜਿਸ ਦੌਰਾਨ ਲੱਦਾਖ ਦੇ ਉੱਪ ਰਾਜਪਾਲ ਆਰ.ਕੇ. ਮਾਥੁਰ ਨੇ ਸਹੁੰ ਚੁੱਕ ਕੇ ਅਹੁਦਾ ਸੰਭਾਲ ਲਿਆ ਹੈ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans