Menu

ਸਿੱਖ ਸ਼ਰਧਾਲੂਆਂ ਲਈ ਖੁਸ਼ਖਬਰੀ : ਕਰਤਾਰਪੁਰ ਯਾਤਰਾ ਤੇ ਜਾਣ ਲਈ ਖਤਮ ਕੀਤੀਆਂ ਸ਼ਰਤਾਂ

ਪਾਕਿਸਤਾਨ, 1 ਨਵੰਬਰ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਰਤਾਰਪੁਰ ਸਾਹਿਬ ਜਾਣ ਵਾਲੇ ਸਿੱਖ ਯਾਤਰੀਆਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਭਾਰਤ ਤੋਂ ਕਰਤਾਰਪੁਰ ਸਾਹਿਬ ਪਾਕਿਸਤਾਨ ਆਉਣ ਵਾਲੇ ਸਿੱਖ ਯਾਤਰੀਆਂ ਨੂੰ ਹੁਣ ਪਾਸਪੋਰਟ ਲਿਆਉਣਾ ਜਰੂਰੀ ਨਹੀਂ।ਉਨ੍ਹਾਂ ਕਿਹਾ ਸਿਰਫ਼ ਵੈਧ ਪਹਿਚਾਣ ਪੱਤਰ ਦੀ ਲੋੜ ਹੋਵੇਗੀ ਅਤੇ 10 ਦਿਨ ਪਹਿਲਾਂ ਰਜਿਸਟਰੇਸ਼ਨ ਕਰਾਉਣ ਦੀ ਵੀ ਲੋੜ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਕਿ ਲਾਂਘੇ ਦੇ ਉਦਘਾਟਨ ‘ਤੇ 550ਵੇਂ ਪ੍ਰਕਾਸ਼ ਪੁਰਬ ਮੌਕੇ ਫ਼ੀਸ ਨਹੀਂ ਲੱਗੇਗੀ। ਦੱਸ ਦਈਏ ਕਿ ਪਾਕਿਸਤਾਨ ਅਤੇ ਭਾਰਤ ਪਹਿਲਾਂ ਹੀ ਕਰਤਾਰਪੁਰ ਕੋਰੀਡੋਰ ਦੇ ਉਦਘਾਟਨ ਲਈ ਇਕ ਸਮਝੌਤੇ ‘ਤੇ ਦਸਤਖਤ ਕਰ ਚੁੱਕੇ ਹਨ। ਪ੍ਰਧਾਨ ਮੰਤਰੀ ਇਮਰਾਨ ਖਾਨ 9 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮ ਤੋਂ ਤਿੰਨ ਦਿਨ ਪਹਿਲਾਂ ਲਾਂਘੇ ਦਾ ਰਸਮੀ ਉਦਘਾਟਨ ਕਰਨਗੇ।

Listen Live

Subscription Radio Punjab Today

Our Facebook

Social Counter

  • 17092 posts
  • 0 comments
  • 0 fans

Log In