Menu

ਪਰਮਜੀਤ ਸਿੰਘ ਸਰਨਾ ਵੱਲੋਂ ਭੇਂਟ ਕੀਤੀ ਸੋਨੇ ਦੀ ਪਾਲਕੀ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਕੀਤੀ ਸੁਸ਼ੋਭਿਤ

ਕਰਤਾਰਪੁਰ ਸਾਹਿਬ , 5 ਨਵੰਬਰ – ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਵਿਖੇ ਲੱਗੀ ਪੱਥਰ ਦੀ ਪਾਲਕੀ ਹਟਾ ਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਭੇਂਟ ਕੀਤੀ ਸੋਨੇ ਦੀ ਪਾਲਕੀ ਸੁਸ਼ੋਭਿਤ ਕਰ ਦਿੱਤੀ ਹੈ।

ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਪਹਿਲਾਂ ਆਖਿਆ ਸੀ ਕਿ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਨਵੇਂ ਦੀਵਾਨ ਹਾਲ ਵਿਚ ਸੋਨੇ ਦੀ ਪਾਲਕੀ ਸੁਸ਼ੋਭਿਤ ਕੀਤੀ ਜਾਵੇਗੀ। ਮੀਡੀਆ ਰਿਪੋਰਟਾਂ ਦੇ  ਮੁਤਾਬਕ ਸੋਨੇ ਦੀ ਪਾਲਕੀ ਜੋ ਕਿ ਦਿੱਲੀ ਤੋਂ ਆਏ ਨਗਰ ਕੀਰਤਨ ਦੇ ਨਾਲ ਲਿਆਂਦੀ ਗਈ ਸੀ, ਗੁਰਦੁਆਰਾ ਸਾਹਿਬ ਵਿਚ ਪਹਿਲੀ ਮੰਜ਼ਿਲ ‘ਤੇ ਸੁਸ਼ੋਭਿਤ ਕੀਤੀ ਗਈ ਹੈ। ਪਾਲਕੀ ਸੁਸ਼ੋਭਿਤ ਕਰਨ ਵੇਲੇ ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ, ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Listen Live

Subscription Radio Punjab Today

Our Facebook

Social Counter

  • 13237 posts
  • 0 comments
  • 0 fans

Log In