ਨਵੀਂ ਦਿੱਲੀ, 6 ਨਵੰਬਰ- 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸੰਬੰਧਿਤ ਇੱਕ ਮਾਮਲੇ ‘ਚ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਫ਼ਿਲਹਾਲ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਉਨ੍ਹਾਂ ਨੂੰ ਅਜੇ ਵੀ ਜੇਲ੍ਹ ‘ਚ ਰਹਿਣਾ ਪਵੇਗਾ। ਜੇਲ੍ਹ ‘ਚ ਬੰਦ ਸੱਜਣ ਕੁਮਾਰ ਦੀ ਮੈਡੀਕਲ ਜਾਂਚ ਦੇ ਲਈ ਸੁਪਰੀਮ ਕੋਰਟ ਨੇ ਏਮਜ਼ ਦੇ ਨਿਰਦੇਸ਼ਕ ਨੂੰ ਮੈਡੀਕਲ ਬੋਰਡ ਦਾ ਗਠਨ ਕਰਨ ਦਾ ਹੁਕਮ ਦਿੱਤਾ ਹੈ। ਇਸ ਦੇ ਨਾਲ ਹੀ ਕੋਰਟ ਨੇ ਇਹ ਵੀ ਕਿਹਾ ਹੈ ਕਿ ਬੋਰਡ 4 ਹਫ਼ਤੇ ਦੇ ਅੰਦਰ ਆਪਣੀ ਰਿਪੋਰਟ ਦਾਖਲ ਕਰਵਾਏ।