Menu

ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਪਹੁੰਚੇ ਸੁਲਤਾਨਪੁਰ ਲੋਧੀ

ਸੁਲਤਾਨਪੁਰ ਲੋਧੀ, 7  ਨਵੰਬਰ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਵਿਖੇ ਕੌਮਾਂਤਰੀ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਇਹ ਸਮਾਗਮ 13 ਨਵੰਬਰ ਤੱਕ ਜਾਰੀ ਰਹਿਣਗੇ। ਜਿਸ ਦੇ ਲਈ ਦੇਸ਼ਾਂ -ਵਿਦੇਸ਼ਾਂ ਤੋਂ 1 ਲੱਖ ਤੋਂ ਵੀ ਵੱਧ ਸ਼ਰਧਾਲੂ ਹੁਣ ਰੋਜ਼ਾਨਾ ਪਵਿੱਤਰ ਨਗਰ ਸੁਲਤਾਨਪੁਰ ਲੋਧੀ ਪੁੱਜ ਰਹੇ ਹਨ।ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਧਾਰਮਿਕ ਸਮਾਗਮਾਂ ‘ਚ ਹਾਜ਼ਰੀ ਭਰਨ ਲਈ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅੱਜ ਵਿਸ਼ੇਸ਼ ਜਹਾਜ਼ ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੇ। ਜਿਸ ਤੋਂ ਬਾਅਦ ਉਨ੍ਹਾਂ ਨੇ ਸੁਲਤਾਨਪੁਰ ਲੋਧੀ ਪਹੁੰਚ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਹੋਰਨਾਂ ਗੁਰਦੁਆਰਿਆਂ ਵਿਚ ਮੱਥਾ ਟੇਕਿਆ ਹੈ।ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੁਲਤਾਨਪੁਰ ਲੋਧੀ ਵਿਖੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦਾ ਸੁਆਗਤ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ, ਰਾਜ ਮੈਂਬਰ ਬਲਵਿੰਦਰ ਸਿੰਘ ਭੂੰਦੜਵਲੋਂ ਵੀ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਹੈ। ਨਿਤਿਸ਼ ਕੁਮਾਰ ਸੁਲਤਾਨਪੁਰ ਲੋਧੀ ਤੋਂ ਬਾਅਦ ਸ਼ਾਮੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ।

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਅਤੇ ਪਾਰਟੀ ਦੇ ਸੂਬਾ ਪ੍ਰਧਾਨ HS ਲੱਕੀ ਨੂੰ ਟਿਕਟ…

ਤਰਸੇਮ ਸਿੰਘ ਦੇ ਕਤਲ ਕੇਸ…

ਤਰਨ ਤਾਰਨ, 24 ਅਪ੍ਰੈਲ 2024 :ਉੱਤਰਾਖੰਡ ਦੇ…

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39898 posts
  • 0 comments
  • 0 fans