Menu

ਤਰਨ ਤਾਰਨ ਪੁਲਿਸ ਵੱਲੋਂ ਵੱਡੀ ਕਾਰਵਾਈ, ਨਸ਼ਾ ਤਸਕਰ ਦੀ ਲੱਖਾਂ ਦੀ ਜਾਇਦਾਦ ਜ਼ਬਤ

ਤਰਨ ਤਾਰਨ, 8 ਨਵੰਬਰ – ਤਰਨਤਾਰਨ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਪੁਲਿਸ ਨੇ ਇੱਕ ਨਸ਼ਾ ਤਸਕਰ ਦੀ 74 ਲੱਖ 50 ਹਜ਼ਾਰ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਐੱਸ.ਐੱਸ.ਪੀ ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਅਧੀਨ ਪੈਂਦੇ ਪਿੰਡ ਹਵੇਲੀਆ ਦੇ ਨਸ਼ਾ ਤਸਕਰ ਬਲਵਿੰਦਰ ਸਿੰਘ ਦੀ 74 ਲੱਖ 50 ਹਜ਼ਾਰ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ ਜਿਸ ‘ਚ ਉਸ ਦੀ 34 ਕਨਾਲ 16 ਮਰਲੇ ਜ਼ਮੀਨ ਵੀ ਜ਼ਬਤ ਕੀਤੀ ਗਈ ਹੈ ਜਿਸ ਦੀ ਕੁੱਲ ਕੀਮਤ 43 ਲੱਖ 50 ਹਜ਼ਾਰ ਰੁਪਏ ਬਣਦੀ ਹੈ। ਐੱਸ.ਐੱਸ.ਪੀ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਿਕ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

Listen Live

Subscription Radio Punjab Today

Our Facebook

Social Counter

  • 13237 posts
  • 0 comments
  • 0 fans

Log In