Menu

550ਵਾਂ ਪ੍ਰਕਾਸ਼ ਪੁਰਬ : ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਦਾਣਾ ਮੰਡੀ ‘ਚ ਲੰਗਰ ਸੇਵਾ ਦੀ ਸ਼ੁਰੂਆਤ

ਡੇਰਾ ਬਾਬਾ ਨਾਨਕ, 8 ਨਵੰਬਰ – ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਖੁੱਲਣ ਜਾ ਰਹੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਖੁਸ਼ੀ ਵਿੱਚ ਕਰਵਾਏ ਜਾ ਰਹੇ ਚਾਰ ਰੋਜ਼ਾ ਡੇਰਾ ਬਾਬਾ ਉਤਸਵ ਦੇ ਪਹਿਲੇ ਦਿਨ ਭਾਰੀ ਮੀਂਹ ਤੇ ਹਨੇਰੀ ਦੇ ਬਾਵਜੂਦ ਸੰਗਤ ਦੇ ਉਤਸ਼ਾਹ ਤੇ ਸ਼ਰਧਾ ਵਿੱਚ ਕੋਈ ਕਮੀ ਨਹੀਂ ਆਈ।
ਡੇਰਾ ਬਾਬਾ ਨਾਨਕ ਵਿਖੇ ਵੱਡੀ ਗਿਣਤੀ ਵਿੱਚ ਪੁੱਜ ਰਹੀ ਸੰਗਤ ਲਈ ਵੱਖ-ਵੱਖ ਥਾਂਵਾਂ ਉਤੇ ਲੰਗਰ ਲਗਾਏ ਗਏ। ਦਾਣਾ ਮੰਡੀ ਵਿਖੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਲੰਗਰ ਦੀ ਸ਼ੁਰੂਆਤ ਕਰਵਾਈ। ਸ. ਰੰਧਾਵਾ ਨੇ ਪਹਿਲਾ ਸੰਗਤ ਨੂੰ ਲੰਗਰ ਛਕਾਇਆ ਅਤੇ ਫੇਰ ਖੁਦ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ। ਸ. ਰੰਧਾਵਾ ਨੇ ਕਿਹਾ ਕਿ ਮੀਂਹ ਦੇ ਬਾਵਜੂਦ ਸੰਗਤਾਂ ਵਿੱਚ 550ਵੇਂ ਪ੍ਰਕਾਸ਼ ਪੁਰਬ ਅਤੇ ਇਤਿਹਾਸਕ ਕਰਤਾਰਪੁਰ ਲਾਂਘਾ ਖੁੱਲਣ ਦਾ ਉਤਸ਼ਾਹ ਹੀ ਬਹੁਤ ਹੈ ਜਿਸ ਕਾਰਨ ਗੁਰੂ ਪਾਤਸ਼ਾਹ ਦੀ ਕਿਰਪਾ ਸਦਕਾ ਅੱਜ ਚਾਰ ਰੋਜ਼ਾ ਉਤਸਵ ਦੀ ਸ਼ੁਰੂਆਤ ਹੋ ਗਈ।
ਇਸ ਤੋਂ ਪਹਿਲਾਂ ਸਵੇਰੇ ਸ. ਰੰਧਾਵਾ ਤੇ ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਨੇ ਸਹਿਕਾਰਤਾ ਵਿਭਾਗ ਦੇ ਉਚ ਅਧਿਕਾਰੀਆਂ, ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਤੇ ਬਟਾਲਾ ਦੇ ਐਸ.ਐਸ.ਪੀ. ਉਪਿੰਦਰਜੀਤ ਸਿੰਘ ਘੁੰਮਣ ਨੂੰ ਨਾਲ ਲੈ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਭਾਰੀ ਮੀਂਹ ਤੇ ਹਨੇਰੀ ਕਾਰਨ ਪਾਣੀ ਖੜਨ ਕਾਰਨ ਵੱਡੇ ਤੜਕੇ ਹੋਣ ਵਾਲੇ ਸਮਾਗਮ ਭਾਵੇਂ ਨਹੀਂ ਹੋ ਸਕੇ ਪਰ 12 ਵਜੇ ਤੱਕ ਪੰਡਾਲ ਨੰਬਰ ਦੋ ਵਿੱਚ ਉਦਘਾਟਨੀ ਸਮਾਗਮ ਕਰਵਾਉਣ ਦੇ ਪ੍ਰਬੰਧ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹ ਲਏ ਜਿਸ ਸਦਕਾ ਡੇਰਾ ਬਾਬਾ ਨਾਨਕ ਉਤਸਵ ਦਾ ਆਗਾਜ਼ ਹੋਇਆ।
ਸ. ਰੰਧਾਵਾ ਨੇ ਸਾਰੇ ਪੰਡਾਲਾਂ, ਪਾਰਕਿੰਗ ਸਥਾਨਾਂ, ਲਾਂਘੇ ਵੱਲ ਜਾਂਦੇ ਰਾਸਤੇ ਅਤੇ ਇੰਟਗਰੇਟਿਡ ਚੈਕ ਪੋਸਟ ਵਾਲੀ ਸੜਕ ਦਾ ਨਿਰੀਖਣ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁੱਜ ਰਹੀਆਂ ਸੰਗਤਾਂ ਦਾ ਉਨ੍ਹਾਂ ਸਵਾਗਤ ਵੀ ਕੀਤਾ ਜਿਨ੍ਹਾਂ ਵਿੱਚ ਸਕੂਲੀ ਬੱਚੇ ਅਤੇ ਬਜ਼ੁਰਗ ਵੀ ਸ਼ਾਮਲ ਸਨ।
ਇਸ ਮੌਕੇ ਮਾਰਕਫੈਡ ਦੇ ਐਮ.ਡੀ. ਵਰੂਣ ਰੂਜ਼ਮ, ਮਿਲਕਫੈਡ ਦੇ ਐਮ.ਡੀ. ਕਮਲਦੀਪ ਸਿੰਘ ਸੰਘਾ, ਸ਼ੂਗਰਫੈਡ ਦੇ ਐਮ.ਡੀ. ਪੁਨੀਤ ਗੋਇਲ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਡਾ. ਐਸ. ਕੇ. ਬਾਤਿਸ਼, ਗੁਰਦਾਸਪੁਰ ਦੇ ਏ.ਡੀ.ਸੀ. ਅਰਵਿੰਦਰ ਪਾਲ ਸਿੰਘ ਸੰਧੂ, ਐਸ.ਡੀ.ਐਮ. ਸਕੱਤਰ ਸਿੰਘ ਬੱਲ, ਸਹਾਇਕ ਕਮਿਸ਼ਨਰ (ਜਨਰਲ) ਰਮਨ ਕੁਮਾਰ ਕੋਛੜ, ਡੇਰਾ ਬਾਬਾ ਨਾਨਕ ਦੇ ਐਸ.ਡੀ.ਐਮ. ਗੁਰਸਿਮਰਨ ਸਿੰਘ ਢਿੱਲੋਂ ਵੀ ਹਾਜ਼ਰ ਸਨ।

Listen Live

Subscription Radio Punjab Today

Our Facebook

Social Counter

  • 14188 posts
  • 0 comments
  • 0 fans

Log In