Menu

ਪੂਰੀ ਹੋਈ ਸਿੱਖਾਂ ਦੀ ਅਰਦਾਸ, ਖੁੱਲਿਆ ਕਰਤਾਰਪੁਰ ਲਾਂਘਾ

ਕਰਤਾਰਪੁਰ ਸਾਹਿਬ, 9 ਨਵੰਬਰ – ਸਿੱਖਾਂ ਦੀ ਅਰਦਾਸ ਸੁਣੀ ਗਈ ਹੈ, ਕਰਤਾਰਪੁਰ ਲਾਂਘਾ ਖੋਲ੍ਹ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰ ਦਿੱਤਾ ਗਿਆ ਹੈ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨਾਲ ਰਾਜਪਾਲ ਵੀ. ਪੀ. ਬਦਨੌਰ, ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਸੰਸਦ ਮੈਂਬਰ ਸੰਨੀ ਦਿਓਲ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੀ ਮੌਜੂਦ ਹਨ।

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ ਪੰਜਾਬ ਪਹੁੰਚੇ ਸਨ, ਜਿਥੇ ਸਭ ਤੋਂ ਪਹਿਲਾ ਉਹ ਸੁਲਤਾਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ‘ਚ ਨਤਮਸਤਕ ਹੋਏ। ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਹਸਤ ਕਮਲਾਂ ਨਾਲ ਲਗਾਈ ਪਾਵਨ ਬੇਰੀ ਦੇ ਦਰਸ਼ਨ ਵੀ ਕੀਤੇ। ਇਸ ਤੋਂ ਉਪਰੰਤ ਮੋਦੀ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ। ਇਸ ਮੌਕੇ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਲਾਂਘਾ ਖੋਲ੍ਹਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝਿਆ ਹੈ। ਉਨ੍ਹਾਂ ਕਿਹਾ ਕਿ ਮੈਂ ਖੁਸ਼ਕਿਸਮਤ ਹਾਂ ਕਿ ਮੈਂ ਅੱਜ ਕਰਤਾਰਪੁਰ ਸਾਹਿਬ ਲਾਂਘੇ ਨੂੰ ਦੇਸ਼ ਨੂੰ ਸਮਰਪਿਤ ਕਰ ਰਿਹਾ ਹਾਂ। ਅੱਜ ਮੈਂ ਇਸ ਪਵਿੱਤਰ ਧਰਤੀ ਉਤੇ ਆ ਕੇ ਅਸ਼ੀਰਵਾਦ ਮਹਿਸੂਸ ਕਰ ਰਿਹਾ ਹਾਂ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans