Menu

ਕੈਲੀਫੋਰਨੀਆ ਦੇ ਸਕੂਲ ‘ਚ ਹੋਈ ਗੋਲੀਬਾਰੀ ‘ਚ ਦੋ ਵਿਦਿਆਰਥੀਆਂ ਦੀ ਮੌਤ

ਕੈਲੀਫੋਰਨੀਆ, 14 ਨਵੰਬਰ – ਅਮਰੀਕਾ ਦੇ ਕੈਲੀਫੋਰਨੀਆ ਦੇ ਸਾਂਤਾ ਕਲਾਰਿਟਾਸਥਿਤ ਹਾਈ ਸਕੂਲ ਸਕੂਲ ‘ਚ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੌਰਾਨ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ।

ਮਿਲੀ ਜਾਣਕਾਰੀ ਮੁਤਾਬਕ ਇਸ ਤੋਂ ਬਾਅਦ ਹਮਲਾ ਕਰਨ ਵਾਲੇ ਵਿਦਿਆਰਥੀ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ ਹੈ। ਇਸ ਗੋਲੀਬਾਰੀ ਦੌਰਾਨ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਦਾਖਲ ਕਰਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਸੁਰੱਖਿਅਤ ਥਾਂ ‘ਤੇ ਪਹੁੰਚਾਇਆ ਅਤੇ ਘਟਨਾ ਵਾਲੇ ਸਥਾਨ ਦੇ ਰਾਸਤੇ ਬੰਦ ਕਰ ਦਿੱਤੇ ਗਏ ਹਨ ਅਤੇ ਇਸ ਵਾਲੇ ਪਾਸੇ ਨਾ ਆਉਣ ਦੀ ਸਲਾਹ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਆਪ੍ਰੇਸ਼ਨ ਜਾਰੀ ਹੈ।

ਦੱਸਿਆ ਜਾਂਦਾ ਹੈ ਕਿ ਹਮਲਾਵਰ ਦੇ ਪਿਤਾ ਦੀ ਸਾਲ 2017 ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਉਹ ਪ੍ਰੇਸ਼ਾਨ ਹੋ ਗਿਆ ਸੀ। ਇਸ ਹਮਲੇ ਵਿਚ ਮਾਰੇ ਗਏ ਲੋਕਾਂ ਦੇ 14 ਅਤੇ 16 ਸਾਲ ਦੇ ਦੋ ਲੜਕੇ ਹਨ ,ਜਦੋਂਕਿ 14 ਅਤੇ 15 ਸਾਲ ਦੀਆਂ ਦੋ ਲੜਕੀਆਂ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

Listen Live

Subscription Radio Punjab Today

Our Facebook

Social Counter

  • 16189 posts
  • 0 comments
  • 0 fans

Log In