Menu

ਦੁਬਈ ਵਿਖੇ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ‘ਚ ਕੈਬਨਿਟ ਮੰਤਰੀ ਚੰਨੀ ਨੇ ਭਰੀ ਹਾਜ਼ਰੀ

ਚੰਡੀਗੜ, 15 ਨਵੰਬਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦੁਬਈ ਦੇ ਗੁਰੂਦੁਆਰਾ ਨਾਨਕ ਦਰਬਾਰ ਵਿਖੇ ਦੁਬਈ ਦੀਆਂ ਸੰਗਤਾਂ ਵੱਲੋਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਸਰਕਾਰ ਦੇ ਸੈਰ ਸਪਾਟਾ ਸਭਿਆਚਾਰਕ ਮਾਮਲੇ, ਤਕਨੀਕੀ ਸਿਖਿਆ ਅਤੇ ਰੋਜ਼ਗਾਰ ਉਤਪਤੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਉਨ੍ਹਾਂ ਤੋਂ ਇਲਾਵਾ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਰਣਜੀਤ ਸਿੰਘ ਅਤੇ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੋਂਗੋਵਾਲ ਨੇ ਵੀ ਇਹਨਾਂ ਸਮਾਗਮਾਂ ਵਿਚ ਹਾਜ਼ਰੀ ਭਰੀ ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਚੰਨੀ ਨੇ ਕਿਹਾ ਕਿ ਜਗਤ ਗੁਰੂ ਨਾਨਕ ਸਾਹਿਬ ਵੱਲੋਂ ਦਿੱਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਦੇ ਤਹਿਤ ਅੱਜ ਦੁਨੀਆਂ ਭਰ ਦੇ ਵੱਖ ਵੱਖ ਹਿੱਸਿਆਂ ਵਿੱਚ ਵੱਖ ਵੱਖ ਧਰਮਾਂ ਨਾਲ ਸਬੰਧਤ ਲੋਕ ਗੁਰੂ ਸਾਹਿਬ ਦਾ 550 ਸਾਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾ ਰਹੇ ਹਨ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਪੂਰਾ ਸਾਲ ਜਾਰੀ ਰਹੇਗੀ। ਉਨ੍ਹਾਂ ਨਾਲ ਹੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 21 ਫਰਵਰੀ ਨੂੰ ਵਿਸ਼ਵ ਮਾਤ ਭਾਸ਼ਾ ਦਿਵਸ ਮੌਕੇ ਪੰਜਾਬੀ ਸਪਤਾਹ ਦੀ ਸ਼ੁਰੂਆਤ ਕੀਤੀ ਜਾਵੇਗੀ। ਜਿਸ ਦੌਰਾਨ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਸੈਮੀਨਾਰ ਅਤੇ ਸੰਗੀਤਕ ਪ੍ਰੋਗਰਾਮ ਕਰਵਾਏ ਜਾਣਗੇ।
ਸ. ਚੰਨੀ ਨੇ ਪ੍ਰਵਾਸੀ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬੀ ਸਪਤਾਹ ਦੌਰਾਨ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਹਿੱਸਾ ਬਨਣ ਅਤੇ ਗੁਰੂ ਨਾਨਕ ਸਾਹਿਬ ਵੱਲੋਂ ਬਖਸ਼ੀ ਹੋਈ ਪੰਜਾਬੀ ਬੋਲੀ ਅਤੇ ਗੁਰਮੁਖੀ ਲਿਪੀ ਨੂੰ ਦੁਨੀਆਂ ਭਰ ਵਿਚ ਪ੍ਰਫੁਲਤ ਕਰਨ ਵਿਚ ਆਪਣਾ ਯੋਗਦਾਨ ਪਾਉਣ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans