ਨਵੀਂ ਦਿੱਲੀ,18 ਨਵੰਬਰ – ਜਸਟਿਸ ਸ਼ਰਦ ਅਰਵਿੰਦ ਬੋਬੜੇ ਨੇ ਸੋਮਵਾਰ ਨੂੰ ਦੇਸ਼ ਦੇ 47ਵੇਂ ਮੁੱਖ ਜੱਜ ਵਜੋਂ ਸਹੁੰ ਚੁੱਕ ਲਈ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਜਸਟਿਸ ਬੋਬੜੇ ਨੂੰ ਸਹੁੰ ਚੁਕਾਈ। ਜਸਟੀਸ ਰੰਜਨ ਗੋਗੋਈ ਐਤਵਾਰ ਨੂੰ ਸੇਵਾਮੁਕਤ ਹੋਏ ਜਿਸ ਤੋਂ ਬਾਅਦ ਜਸਟਿਸ ਬੋਬੜੇ ਨੇ ਮੁੱਖ ਜੱਜ ਵਜੋਂ ਸਹੁੰ ਚੁੱਕ ਲਈ। ਮੁੱਖ ਜੱਜ ਦੇ ਤੌਰ ‘ਤੇ ਜਸਟਿਸ ਬੋਬੜੇ ਦਾ ਕਾਰਜਕਾਲ ਲਗਪਗ 17 ਮਹੀਨੇ ਦਾ ਹੋਵੇਗਾ ਅਤੇ ਉਹ 23 ਅਪ੍ਰੈਲ 2021 ਨੂੰ ਸੇਵਾਮੁਕਤ ਹੋਣਗੇ। ਇਸ ਮੌਕੇ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੈਬਿਨੇਟ ਮੰਤਰੀ, ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਸਮੇਤ ਕਈ ਦਿਗਜ਼ ਵਿਅਕਤੀ ਮੌਜੂਦ ਸਨ। ਸਹੁੰ ਚੁੱਕਣ ਤੋਂ ਬਾਅਦ ਜਸਟਿਸ ਬੋਬੜੇ ਨੇ ਆਪਣੀ ਮਾਂ ਦਾ ਅਸ਼ੀਰਵਾਦ ਲਿਆ।