Menu

ਸੂਬੇ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ 30 ਨਵੰਬਰ ਨੂੰ ਹੋਵੇਗੀ ਸਮਾਪਤ: ਆਸ਼ੂ

ਚੰਡੀਗੜ, 20 ਨਵੰਬਰ – ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਘਟਣ ਦੇ ਮੱਦੇਨਜ਼ਰ ਝੋਨੇ ਦੀ ਖਰੀਦ ਦੀ ਮਿਆਦ ਵਿੱਚ ਤਬਦੀਲੀ ਕੀਤੀ ਗਈ ਹੈ। ਇਹ ਜਾਣਕਾਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦਿੱਤੀ।
ਇਸ ਸਬੰਧੀ ਵੇਰਵੇ ਦਿੰਦਿਆਂ ਮੰਤਰੀ ਨੇ ਕਿਹਾ ਕਿ ਪਹਿਲਾਂ ਸਾਉਣੀ ਮਾਰਕੀਟਿੰਗ ਸੀਜ਼ਨ 2019-20 ਦੌਰਾਨ ਝੋਨੇ ਦੀ ਖਰੀਦ ਸਮਾਂ 1 ਅਕਤੂਬਰ ਤੋਂ 15 ਦਸੰਬਰ, 2019 ਤੱਕ ਰੱਖਿਆ ਗਿਆ ਸੀ ਪਰ ਹੁਣ ਇਸ ਵਿੱਚ ਤਬਦੀਲੀ ਕੀਤੀ ਗਈ ਹੈ ਅਤੇ ਝੋਨੇ ਦੀ ਖਰੀਦ ਹੁਣ 30 ਨਵੰਬਰ ਤੱਕ ਹੋਵੇਗੀ। ਜਦ ਕਿ ਮਿਲਿੰਗ ਦੇ ਸਮੇਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ। ਉਨਾਂ ਕਿਹਾ ਕਿ ਭਾਰਤ ਸਰਕਾਰ ਦੇ ਖੁਰਾਕ ਮੰਤਰਾਲੇ ਨੇ ਇਸ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਉਹਨਾਂ ਅੱਗੇ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਜ਼ਿਆਦਾਤਰ ਆਮਦ ਹੋ ਚੁੱਕੀ ਹੈ, ਇਸ ਲਈ ਪਿਛਲੇ ਕੁਝ ਦਿਨਾਂ ਤੋਂ ਸੂਬੇ ਦੀਆਂ 1844 ਮੰਡੀਆਂ ਵਿਚੋਂ 477 ਮੰਡੀਆਂ ਵਿਚ ਝੋਨੇ ਦੀ ਬਿਲਕੁੱਲ ਆਮਦ ਨਹੀਂ ਹੋਈ ਅਤੇ ਕਈ ਮੰਡੀਆਂ ਵਿੱਚ ਨਾਮਾਤਰ ਆਮਦ ਹੋਈ। ਉਨਾਂ ਅੱਗੇ ਦੱਸਿਆ ਕਿ 19 ਨਵੰਬਰ ਤੱਕ 160.91 ਲੱਖ ਮੀਟਿ੍ਰਕ ਟਨ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਿਸ ਵਿੱਚੋਂ ਸਰਕਾਰ ਵੱਲੋਂ 159.80 ਲੱਖ ਮੀਟਿ੍ਰਕ ਟਨ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 111128 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। 72 ਘੰਟਿਆਂ ਦੇ ਚੁਕਾਈ ਨਿਯਮ ਅਨੁਸਾਰ, ਝੋਨੇ ਦੀ 100 ਫੀਸਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਅਤੇ ਸਰਕਾਰ ਵੱਲੋਂ  ਆੜਤੀਆਂ/ਕਿਸਾਨਾਂ ਦੇ ਖਾਤਿਆਂ ਵਿੱਚ 26946.94 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਸੂਬਾ ਸਰਕਾਰ ਵੱਲੋਂ ਮੰਡੀਆਂ ਵਿੱਚੋਂ ਸਾਰੀ ਫ਼ਸਲ ਖਰੀਦਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੁਰਾਕ ਸਪਲਾਈ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ 30 ਨਵੰਬਰ ਤੱਕ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਹ ਘੱਟੋ ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦਾ ਲਾਭ ਲੈ ਸਕਣ। ਉਨਾਂ ਆੜਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਨਾਲ ਜੁੜੇ ਕਿਸਾਨਾਂ ਨੂੰ ਖਰੀਦ ਸਮੇਂ ਵਿੱਚ ਹੋਈ ਸੋਧ ਬਾਰੇ ਜਾਣਕਾਰੀ ਦੇਣ।
ਜ਼ਿਕਰਯੋਗ ਹੈ ਕਿ  19 ਨਵੰਬਰ ਤੱਕ ਪਨਗ੍ਰੇਨ ਨੇ 6627321 ਟਨ, ਮਾਰਕਫੈਡ ਨੇ 4090074 ਟਨ ਅਤੇ ਪਨਸਪ ਨੇ 3279315 ਟਨ ਝੋਨੇ ਦੀ ਖਰੀਦ ਕੀਤੀ, ਜਦਕਿ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 1764817 ਮੀਟਿ੍ਰਕ ਟਨ ਅਤੇ ਐਫ.ਸੀ.ਆਈ. ਨੇ 218492 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਹੈ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans