
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱੱਸਿਆ ਕਿ ਸੰਗਰੂਰ ਵਿਖੇ ਪਿਛਲੇ ਦਿਨੀਂ ਹੋਈਆਂ ਰਾਜ ਪੱਧਰੀ ਖੇਡਾਂ ਦੌਰਾਨ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਸੈਕੰਡਰੀ ਸਕੂਲ ਦੋਦਾ ਦੇ ਸਰੀਰਿਕ ਸਿੱਖਿਆ ਦੇ ਲੈਕਚਰਾਰ ਜੋਗਿੰਦਰ ਸਿੰਘ ਨੇ ਆਪਣੀ ਡਿਊਟੀ ਦੌਰਾਨ ਅਣਗਹਿਲੀ ਵਰਤੀ ਸੀ, ਜਿਸ ਕਾਰਨ ਉਸ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।