Menu

ਰੈਸਲਰ ਬਜਰੰਗ ਪੂਨੀਆ ਰਾਜੀਵ ਗਾਂਧੀ ਖੇਡ ਰਤਨ ਐਵਾਰਡ ਨਾਲ ਸਨਮਾਨਿਤ

ਨਵੀਂ ਦਿੱਲੀ,29 ਨਵੰਬਰ – ਭਾਰਤੀ ਰੈਸਲਰ ਬਜਰੰਗ ਪੂਨੀਆ ਨੂੰ ਰਾਜੀਵ ਗਾਂਧੀ ਖੇਡ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਖੇਡ ਮੰਤਰੀ ਕਿਰਨ ਰਿਜਿਜੂ ਨੇ ਬਜਰੰਗ ਨੂੰ ਸਨਮਾਨਿਤ ਕੀਤਾ। ਇਹ ਐਵਾਰਡ ਖੇਡਾਂ ਦੇ ਖੇਤਰ ਵਿੱਚ ਭਾਰਤ ਦਾ ਸਭ ਤੋਂ ਵੱਡਾ ਸਨਮਾਨ ਹੈ ਤੇ ਕੁਸ਼ਤੀ ਦੇ ਖੇਤਰ ‘ਚ ਲਗਾਤਾਰ ਚੰਗੇ ਪ੍ਰਦਰਸ਼ਨ ਲਈ 25 ਸਾਲਾ ਪੂਨੀਆ ਨੂੰ ਇਸ ਐਵਾਰਡ ਨਾਲ ਨਵਾਜਿਆ ਗਿਆ ਹੈ।ਦੱਸ ਦਈਏ ਕਿ ਰਾਸ਼ਟਰਪਤੀ ਭਵਨ ਦੇ ਦਰਬਾਰ ਹਾਲ ‘ਚ ਰਾਸ਼ਟਰਪਤੀ ਦੇ ਹੱਥੋਂ ਦੇਸ਼ ਦਾ ਸਭ ਤੋਂ ਵੱਡਾ ਖੇਡ ਸਨਮਾਨ ਰਾਜੀਵ ਗਾਂਧੀ ਖੇਡ ਰਤਨ ਪ੍ਰਾਪਤ ਕਰਨਾ ਹਰ ਖਿਡਾਰੀ ਦਾ ਸੁਪਨਾ ਹੁੰਦਾ ਹੈ।16 ਅਗਸਤ ਨੂੰ ਰਾਜੀਵ ਗਾਂਧੀ ਖੇਡ ਰਤਨ ਐਵਾਰਡ ਲਈ ਚੁਣਿਆ ਗਿਆ ਬਜਰੰਗ 29 ਅਗਸਤ ਨੂੰ ਰਾਸ਼ਟਰੀ ਖੇਡ ਦਿਵਸ ‘ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਹੱਥੋਂ ਖੇਡ ਰਤਨ ਪ੍ਰਾਪਤ ਕਰਨ ਨਹੀਂ ਆਇਆ ਸੀ। ਦੱਸ ਦੇਈਏ ਕਿ ਉਹ ਕਜ਼ਾਕਿਸਤਾਨ ਵਿੱਚ ਹੋਣ ਵਾਲੀ ਵਿਸ਼ਵ ਚੈਂਪੀਅਨਸ਼ਿਪ ‘ਚ ਰੁੱਝਿਆ ਹੋਇਆ ਸੀ।

Listen Live

Subscription Radio Punjab Today

Our Facebook

Social Counter

  • 16190 posts
  • 0 comments
  • 0 fans

Log In