Menu

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ, 3 ਦਸੰਬਰ –  ਪੰਜਾਬ ਵਿਜੀਲੈਂਸ ਬਿਊਰੋ ਨੇ ਘੱਲ ਖੁਰਦ ਪੁਲਿਸ ਚੌਂਕੀ ਜਿਲਾ ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ. ਮਲਕੀਤ ਸਿੰਘ ਨੂੰ 3000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸਤਨਾਮ ਸਿੰਘ ਵਾਸੀ ਪਿੰਡ ਕਰਮੂਵਾਲਾ, ਜਿਲਾ ਫਿਰੋਜਪੁਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਏ.ਐਸ.ਆਈ ਵਲੋਂ ਚਲ ਰਹੇ ਪੁਲਿਸ ਕੇਸ ਵਿਚ ਰਾਜੀਨਾਮਾ ਕਲਮਬੱਧ ਕਰਨ ਬਦਲੇ 5,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 3,000 ਰੁਪਏ ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans