ਨਵੀਂ ਦਿੱਲੀ, 5 ਦਸੰਬਰ- ਪੰਜਾਬ ਨੈਸ਼ਨਲ ਬੈਂਕ ਧੋਖਾਧੜੀ ਮਾਮਲੇ ਦੇ ਮੁੱਖ ਦੋਸ਼ੀ ਨੂੰ ਭਗੌੜੇ ਆਰਥਿਕ ਅਪਰਾਧੀ ਐਕਟ ਤਹਿਤ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਸ ਦੀ ਜਾਇਦਾਦ ਜ਼ਬਤ ਕਰਨ ਦੇ ਬਾਅਦ ‘ਚ ਹੁਕਮ ਦਿੱਤੇ ਜਾਣਗੇ।
ਕਾਨੂੰਨ ਮੁਤਾਬਕ ਅਦਾਲਤ ਦੇ ਇਕ ਵਾਰੀ ਮੁਨਾਦੀ ਹੁਕਮ ਜਾਰੀ ਹੋਣ ਤੋਂ ਬਾਅਦ ਮੁਲਜ਼ਮਾਂ ਲਈ ਨਿਸ਼ਚਤ ਸਮਾਂ-ਸੀਮਾਂ ਅੰਦਰ ਪੇਸ਼ ਹੋਣਾ ਜ਼ਰੂਰੀ ਹੁੰਦਾ ਹੈ। ਅਜਿਹਾ ਨਾ ਹੋਣ ‘ਤੇ ਉਸਨੂੰ ਭਗੌੜਾ ਕਰਾਰ ਦੇ ਦਿੱਤਾ ਜਾਂਦਾ ਹੈ।ਇਕ ਵਾਰ ਜਿਸ ਵਿਅਕਤੀ ਨੂੰ ਭਗੌੜਾ ਅਪਰਾਧੀ ਐਲਾਨ ਦਿੱਤਾ ਜਾਂਦਾ ਹੈ ਤਾਂ ਜਾਂਚ ਏਜੰਸੀ ਦੇਸ਼ ਵਿਚ ਮੌਜੂਦ ਉਸ ਦੀ ਸੰਪਤੀ ਨੂੰ ਜ਼ਬਤ ਕਰਨ ਦੀ ਕਾਰਵਾਈ ਸ਼ੁਰੂ ਕਰ ਸਕਦੀ ਹੈ।