ਨਵੀਂ ਦਿੱਲੀ, 6 ਦਸੰਬਰ – ਹੈਦਰਾਬਾਦ ‘ਚ ਮਹਿਲਾ ਡਾਕਟਰ ਨਾਲ ਹੋਏ ਗੈਂਗਰੇਪ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਇਸ ਕੇਸ ਦੇ ਚਾਰੇ ਮੁਲਜ਼ਮ ਪੁਲਿਸ ਮੁਕਾਬਲੇ ‘ਚ ਮਾਰੇ ਗਏ ਹਨ। ਇਸ ਦੀ ਪੁਸ਼ਟੀ ਪੁਲਿਸ ਕਮਿਸ਼ਨਰ ਨੇ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਪੁਲਿਸ ਮੁਲਜ਼ਮਾਂ ਨੂੰ ਜੁਰਮ ਵਾਲੀ ਥਾਂ ਲੈ ਕੇ ਗਈ ਸੀ ਜਿੱਥੋਂ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤੇ ਪੁਲਿਸ ਵੱਲੋਂ ਚਲਾਈ ਗੋਲੀ ਵਿੱਚ ਚਾਰਾਂ ਦੀ ਮੌਤ ਹੋ ਗਈ। ਇਸ ਐਂਨਕਾਊਂਟਰ ਤੋਂ ਬਾਅਦ ਹੈਦਰਾਬਾਦ ਪੁਲਿਸ ਦੀ ਚਾਰੇ ਪਾਸੇ ਤਾਰੀਫ਼ ਹੋ ਰਹੀ ਹੈ।
ਪੁਲਿਸ ਦੀ ਰਿਮਾਂਡ ਕਾਪੀ ਅਨੁਸਾਰ ਸਾਰੀ ਵਾਰਦਾਤ ਨੂੰ 27 ਨਵੰਬਰ ਨੂੰ ਰਾਤ 10 ਵਜੇ ਤੋਂ ਸਵੇਰੇ 4 ਵਜੇ ਤੱਕ ਅੰਜਾਮ ਦਿੱਤਾ ਗਿਆ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਚਾਰਾਂ ਮੁਲਜ਼ਮਾਂ ਨੂੰ 14 ਦਿਨਾਂ ਦੀ ਰਿਮਾਂਡ ਤੇ ਭੇਜ ਦਿੱਤਾ ਗਿਆ ਸੀ। ਹੈਦਰਾਬਾਦ ਸਮੂਹਕ ਬਲਾਤਕਾਰ ਦੀ ਇਸੇ ਘਟਨਾ ਨੂੰ ਰੀਕ੍ਰਿਏਟ ਕਰਨ ਲਈ ਪੁਲਿਸ ਚਾਰਾਂ ਮੁਲਜ਼ਮਾਂ ਨੂੰ ਘਟਨਾ ਸਥਾਨ ‘ਤੇ ਲੈ ਗਈ ਸੀ।