Menu

ਕਾਂਗਰਸੀ ਵਿਧਾਇਕ ‘ਤੇ ਹਮਲੇ ਦੇ ਮਾਮਲੇ ‘ਚ ਪੰਜ ਗ੍ਰਿਫਤਾਰ

ਮੋਗਾ, 6 ਦਸੰਬਰ – ਧਰਮਕੋਟ ਦੇ ਕਾਂਗਰਸੀ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਗੱਡੀ ‘ਤੇ ਹਮਲਾ ਕਰਨ ਦੇ ਇਲਜ਼ਾਮ ਵਿੱਚ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਚਾਰ ਲੋਕਾਂ ਤੋਂ ਇਲਾਵਾ 70-80 ਅਣਪਛਾਤੇ ਵਿਅਕਤੀਆਂ ‘ਤੇ ਕੇਸ ਦਰਜ ਕੀਤਾ ਸੀ। ਕੇਸ ਵਿੱਚ ਜਿਨ੍ਹਾਂ ਚਾਰ ਵਿਅਕਤੀਆਂ ਦੇ ਨਾਂ ਹਨ, ਉਹ ਅਜੇ ਫਰਾਰ ਹਨ। ਡੀਐਸਪੀ ਰਵਿੰਦਰ ਸਿੰਘ ਨੇ ਕਿਹਾ ਕਿ ਵੀਡੀਓ ਤੋਂ ਵੈਰੀਫਾਈ ਕਰਕੇ ਪੰਜ ਲੋਕਾਂ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਹੈ। ਅਦਾਲਤ ਨੇ ਇੱਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ।

ਪਿਛਲੇ ਦਿਨੀਂ ਮੋਗਾ ਦੇ ਸਿਵਲ ਹਸਪਤਾਲ ਵਿੱਚ ਧਰਮਕੋਟ ਦੇ ਕਾਂਗਰਸੀ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਗੱਡੀ ‘ਤੇ ਹਮਲਾ ਹੋਇਆ ਸੀ। ਭੜਕੇ ਲੋਕਾਂ ਨੇ ਗੱਡੀ ਦੀ ਭੰਨ-ਤੋੜ ਕੀਤੀ ਤੇ ਵਿਧਾਇਕ ‘ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਲੋਕਾਂ ਵਿੱਚ ਇੰਨਾ ਗੁੱਸਾ ਸੀ ਕਿ ਵਿਧਾਇਕ ਨੇ ਭੱਜ ਕੇ ਜਾਨ ਬਚਾਈ ਸੀ।

ਦਰਅਸਲ ਵਿਆਹ ਵਿੱਚ ਗੋਲੀ ਚੱਲਣ ਨਾਲ ਡੀਜੇ ਵਾਲੇ ਦੀ ਮੌਤ ਹੋ ਗਈ ਸੀ। ਪਰਿਵਾਰ ਵਾਲੇ ਇਨਸਾਫ ਲਈ ਧਰਨੇ ‘ਤੇ ਬੈਠੇ ਸਨ। ਵਿਧਾਇਕ ਸੁਖਜੀਤ ਸਿੰਘ ਕਾਕਾ ਪੀੜਤਾਂ ਨੂੰ ਮਿਲਣ ਹਸਪਤਾਲ ਪਹੁੰਚੇ ਸੀ। ਇਸ ਮੌਕੇ ਵਿਧਾਇਕ ਕਹਿ ਬੈਠੇ ਕਿ ਇਹੋ ਜਿਹੇ ਹਾਦਸੇ ਤਾਂ ਹੁੰਦੇ ਹੀ ਰਹਿੰਦੇ ਹਨ। ਇਸ ਗੱਲ ਤੋਂ ਪਰਿਵਾਰ ਵਾਲੇ ਭੜਕ ਗਏ। ਉਨ੍ਹਾਂ ਵਿਧਾਇਕ ਦੀ ਗੱਡੀ ਭੰਨ ਦਿੱਤੀ। ਵਿਧਾਇਕ ‘ਤੇ ਵੀ ਹਮਲਾ ਕਰ ਦਿੱਤਾ।

ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ ਵਿਵਾਦਪੂਰਨ ਬਿਆਨ…

ਭੋਪਾਲ, 14 ਮਈ-ਮੱਧ ਪ੍ਰਦੇਸ਼ ਹਾਈ ਕੋਰਟ ਨੇ  ਬੁੱਧਵਾਰ ਨੂੰ ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ ਵਿਵਾਦਪੂਰਨ ਬਿਆਨ ਦੇ ਮਾਮਲੇ ਵਿੱਚ…

ਸੁਰੱਖਿਆ ਬਲਾਂ ਦੇ ਉੱਚ ਅਧਿਕਾਰੀਆਂ…

ਦਿੱਲੀ, 14 ਮਈ : ਦੇਸ਼ ਦੀ ਸਿਖਰਲੀ…

ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ…

ਨਵੀਂ ਦਿੱਲੀ, 14 ਅਪ੍ਰੈਲ- ਸੂਤਰਾਂ ਦੇ ਹਵਾਲੇ…

ਭਾਰਤ ਨੇ ਚੀਨ ਦੇ ਗਲੋਬਲ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ…

Listen Live

Subscription Radio Punjab Today

Subscription For Radio Punjab Today

ਭਾਰਤ ਨੇ ਚੀਨ ਦੇ ਗਲੋਬਲ ਟਾਈਮਜ਼ ਤੇ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ ਟਾਈਮਜ਼ ਅਤੇ ਸ਼ਿਨਹੂਆ ਦੇ ‘ਐਕਸ’ ਖਾਤਿਆਂ ’ਤੇ ਬੁੱਧਵਾਰ ਨੂੰ ਲਿਖਿਆ ਦੇਖਿਆ ਗਿਆ…

ਫਲੋਰਿਡਾ ਵਿਚ ਵੱਡੇ ਆਪਰੇਸ਼ਨ ਦੌਰਾਨ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਯੂ ਐਸ ਇਮੀਗ੍ਰੇਸ਼ਨ ਐਂਡ…

ਵਿਸ਼ੇਸ਼ ਅਦਾਲਤ ਨੇ NIA ਨੂੰ…

ਦਿੱਲੀ, 1 ਮਈ : ਵਿਸ਼ੇਸ਼ ਐਨਆਈਏ ਅਦਾਲਤ…

ਅਮਰੀਕਾ-ਬਜੁਰਗ ਨਾਲ ਧੋਖਾਧੜੀ ਦੇ ਦੋਸ਼…

ਅਮਰੀਕਾ: ਅਮਰੀਕਾ ਵਿੱਚ ਵਿਦਿਆਰਥੀ ਵੀਜ਼ੇ ‘ਤੇ ਰਹਿ…

Our Facebook

Social Counter

  • 47991 posts
  • 0 comments
  • 0 fans