ਬੈਂਗਲੁਰੂ, 9 ਦਸੰਬਰ – ਕਰਨਾਟਕ ਦੀਆਂ 15 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸਿਧਰਾਮਈਆ ਨੇ ਦੱਸਿਆ ਕਿ ਉਨ੍ਹਾਂ ਨੇ ਆਪਣਾ ਅਸਤੀਫ਼ਾ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤਾ ਹੈ।