Menu

ਧਰਮਸੋਤ ਵੱਲੋਂ ਸਵੈ-ਰੁਜ਼ਗਾਰ ਲਈ ਕਰਜ਼ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ‘ਤੇ ਜ਼ੋਰ

ਚੰਡੀਗੜ੍ਹ, 10 ਦਸੰਬਰ – ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਸੂਬੇ ਦੇ ਪੱਛੜੀ ਸ਼ੇਣੀਆਂ, ਘੱਟ ਗਿਣਤੀਆਂ ਅਤੇ ਅਨੁਸੂਚਿਤ ਜਾਤੀਆਂ ਵਰਗ ਨਾਲ ਸਬੰਧਤ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਲਈ ਦਿੱਤੇ ਜਾਂਦੇ ਕਰਜ਼ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ‘ਤੇ ਜ਼ੋਰ ਦਿੱਤਾ ਹੈ।

ਅੱਜ ਇੱਥੇ ਐਸ.ਸੀ. ਅਤੇ ਬੀ.ਸੀ. ਕਾਰਪੋਰੇਸ਼ਨਾਂ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ ਦੌਰਾਨ ਸ. ਧਰਮਸੋਤ ਨੇ ਕਿਹਾ ਕਿ ਪੱਛੜੀ ਸ਼ੇਣੀਆਂ, ਘੱਟ ਗਿਣਤੀਆਂ ਅਤੇ ਅਨੁਸੂਚਿਤ ਜਾਤੀਆਂ ਵਰਗ ਨਾਲ ਸਬੰਧਤ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਕਰਜ਼ਾ ਨਿਰਧਾਰਤ ਸਮਾਂ ਸੀਮਾ ‘ਚ ਦੇਣ ਲਈ ਨਿਯਮਾਂ ‘ਚ ਸੋਧ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਜ਼ਿਲ੍ਹਾ ਪੱਧਰ ‘ਤੇ ਜ਼ਿਲ੍ਹਾ ਭਲਾਈ ਅਧਿਕਾਰੀ ਦੀ ਪ੍ਰਧਾਨਗੀ ‘ਚ ਬਣੀ ਕਮੇਟੀ ਨੂੰ 1 ਲੱਖ ਤੱਕ ਦੇ ਵੱਖ-ਵੱਖ ਕਰਜ਼ੇ ਪਾਸ ਕਰਨ ਦਾ ਅਧਿਕਾਰ ਦਿੱਤਾ ਜਾਵੇਗਾ ਅਤੇ ਛੇਤੀ ਹੀ ਇਸ ਸਬੰਧੀ ਵਿਭਾਗੀ ਹੁਕਮ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਨ੍ਹਾਂ ਕਰਜ਼ਦਾਰਾਂ ਦੇ ਕਰਜ਼ੇ ਮੁਆਫ਼ ਕਰਨ ਸਬੰਧੀ ਪ੍ਰਸਤਾਵ ਤਿਆਰ ਕਰਨ ਲਈ ਵੀ ਕਿਹਾ, ਜਿਨ੍ਹਾਂ ਦੀ ਮੌਤ ਹੋ ਚੁੱਕੀ ਹੈ।

ਸ. ਧਰਮਸੋਤ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਸੂਬਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਕਰਜ਼ਾ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਵਰਣਨਯੋਗ ਹੈ ਕਿ ਬੈਕਫਿੰਕੋ ਅਤੇ ਐਸ. ਸੀ. ਕਾਰਪੋਰੇਸ਼ਨ ਵਲੋਂ ਸਿੱਧਾ ਕਰਜ਼ਾ ਸਕੀਮ ਤਹਿਤ 6 ਫੀਸਦੀ ਦੀ ਵਿਆਜ ਦਰ ‘ਤੇ 50 ਹਜ਼ਾਰ ਤੋਂ 1 ਲੱਖ ਤੱਕ ਦਾ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ। ਇਹ ਕਰਜ਼ਾ ਡੇਅਰੀ ਫਾਰਮਿੰਗ (3-5 ਪਸ਼ੂ), ਪੋਲਟਰੀ ਫਾਰਮਿੰਗ, ਸ਼ਬਜੀਆਂ ਉਗਾਉਣਾ, ਸ਼ਹਿਦ ਦੀਆਂ ਮੱਖੀਆਂ ਪਾਲਣ ਲਈ, ਕਾਰਪੈਂਟਰੀ/ਫਰਨੀਚਰ/ਲੁਹਾਰਾ ਕੰਮ, ਆਟਾ ਚੱਕੀ/ਕੋਹਲੂ, ਆਟੋ ਰਿਕਸ਼ਾ (ਪੈਸੰਜਰ/ਢੋਆ ਢੁਆਈ), ਜਨਰਲ ਸਟੋਰ (ਕਰਿਆਨਾ/ਕੈਟਲ/ਪੋਲਟਰੀ ਫੀਡ), ਹਾਰਡਵੇਅਰ ਸਟੋਰ (ਸੈਂਟਰੀ ਅਤੇ ਬਿਲਡਿੰਗ ਮੈਟੀਰੀਅਲ, ਲੋਹਾ ਆਦਿ), ਕੱਪੜਾ/ਰੈਡੀਮੇਡ ਗਾਰਮੈਂਟ ਸ਼ਾਪ, ਕਿਤਾਬਾਂ/ਸਟੇਸ਼ਨਰੀ ਦੀ ਦੁਕਾਨ, ਫੋਟੋ ਸਟੈਟ ਮਸ਼ੀਨ, ਟੇਲਰਿੰਗ, ਖੇਤੀਬਾੜੀ ਦੇ ਸੰਦਾਂ ਲਈ (ਫੈਬਰੀਕੇਸ਼ਨ), ਆਟੋ ਮੋਬਾਇਲ ਰਿਪੇਅਰ/ਸਪੇਅਰ ਪਾਰਟਸ ਸ਼ਾਪ, ਇਲੈਕਟ੍ਰੋਨਿਕਸ/ਇਲੈਕਟ੍ਰੀਕਲ ਸੇਲ ਤੇ ਰਿਪੇਅਰ, ਫੈਬਰੀਕੇਸ਼ਨ ਯੂਨਿਟ, ਫੋਟੋਗਰਾਫੀ ਅਤੇ ਵੀਡੀਉਗਰਾਫੀ, ਹੌਜਰੀ ਯੂਨਿਟ, ਸਮਾਲ ਸਕੇਲ ਇੰਡਸਟਰੀਅਲ ਯੂਨਿਟ (ਕੋਈ ਵੀ ਸਮਾਨ ਬਣਾਉਣ ਦਾ ਕਾਰੋਬਾਰ), ਸਵੀਟ ਸ਼ਾਪ/ਢਾਬਾ, ਬਿਊਟੀ ਪਾਰਲਰ ਅਤੇ ਪੰਡਾਲ ਜਾਂ ਸ਼ਾਮਿਆਨਾ ਸਰਵਿਸ ਆਦਿ ਕਿੱਤੇ ਸ਼ੁਰੂ ਕਰਨ ਲਈ ਲਏ ਜਾ ਸਕਦੇ ਹਨ। ਬੈਕਫਿੰਕੋ ਅਤੇ ਐਸ.ਸੀ. ਕਾਰਪੋਰੇਸ਼ਨ ਤੋਂ ਕਰਜ਼ਾ ਲੈਣ ਲਈ ਨਿਰਧਾਰਿਤ ਯੋਗਤਾਵਾਂ ਨੂੰ ਪੂਰਾ ਕਰਨਾ ਜ਼ਰੂਰੀ ਹੈ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans