Menu

ਮੰਡੀ ਗੋਬਿੰਦਗੜ੍ਹ ਨੂੰ ਹਰਿਆ ਭਰਿਆ ਬਣਾਉਣ ਅਤੇ ਧੂੜ ਨੂੰ ਰੋਕਣ ਲਈ ਕਮੇਟੀਆਂ ਗਠਿਤ: ਪੰਨੂੰ

ਚੰਡੀਗੜ੍ਹ, 11 ਦਸੰਬਰ – ਵਾਤਾਵਰਣ ਅਤੇ ਜਲਵਾਯੂ ਪਰਿਵਰਤਨ ਵਿਭਾਗ, ਪੰਜਾਬ ਨੇ ਮੰਡੀ ਗੋਬਿੰਦਗੜ੍ਹ ਕਸਬੇ ਵਿੱਚ ਹਰਿਆਲੀ ਵਧਾਉਣ ਅਤੇ ਧੂੜ-ਮਿੱਟੀ ਨੂੰ ਰੋਕਣ ਦੀਆਂ ਸਾਰੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ ਦੋ ਕਮੇਟੀਆਂ ਗਠਿਤ ਕੀਤੀਆਂ। ਇਹ ਜਾਣਕਾਰੀ ਮਿਸ਼ਨ ਤੰਦਰੁਸਤ ਪੰਜਾਬ ਦੇ ਡਾਇਰੈਕਟਰ ਸ. ਕਾਹਨ ਸਿੰਘ ਪੰਨੂੰ ਨੇ ਦਿੱਤੀ।

ਇਸ ਸਬੰਧੀ ਵੇਰਵੇ ਦਿੰਦਿਆਂ ਸ. ਪੰਨੂੰ ਨੇ ਦੱਸਿਆ ਕਿ ਹਵਾ ਪ੍ਰਦੂਸਣ ਦੇ ਸਰੋਤਾਂ ਅਤੇ ਇਸ ਨੂੰ ਨਿਯੰਤਰਣ ਕਰਨ ਲਈ ਲੋੜੀਂਦੇ ਉਪਰਾਲਿਆਂ ਦੀ ਪਛਾਣ ਕਰਨ ਲਈ ਮੰਡੀ ਗੋਬਿੰਦਗੜ੍ਹ ਖੇਤਰ ਦੇ ਸਾਰੇ ਭਾਈਵਾਲਾਂ/ਵਿਭਾਗਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਿਚਾਰ ਵਟਾਂਦਰੇ ਉਪਰੰਤ ਇਹ ਤੱਥ ਸਾਹਮਣੇ ਆਇਆ ਕਿ ਮੰਡੀ ਗੋਬਿੰਦਗੜ੍ਹ ਖੇਤਰ ਦੇ ਹਵਾ ਪ੍ਰਦੂਸਣ ਦਾ ਇੱਕ ਪ੍ਰਮੁੱਖ ਕਾਰਣ ਸੜਕ ਦੀ ਧੂੜ ਹੈ। ਅੰਦਰੂਨੀ ਸੜਕਾਂ ਦੀ ਮਾੜੀ ਹਾਲਤ ਅਤੇ ਕੱਚੇ ਰਸਤਿਆਂ ‘ਤੇ ਭਾਰੀ ਵਾਹਨਾਂ ਦੀ ਆਵਾਜਾਈ ਨਾਲ ਧੂੜ ਪੈਦਾ ਹੁੰਦੀ ਹੈ। ਇਸ ਲਈ, ਇਹ ਫੈਸਲਾ ਲਿਆ ਗਿਆ ਕਿ ਨਗਰ ਕੌਂਸਲ, ਮੰਡੀ ਗੋਬਿੰਦਗੜ੍ਹ ਅਤੇ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ, ਮੰਡੀ ਗੋਬਿੰਦਗੜ੍ਹ ਖੇਤਰ ਵਿੱਚ ਧੂੜ ਵਾਲੇ ਸਾਰੇ ਸਥਾਨਾਂ ਦੀ ਮੈਪਿੰਗ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਧੂੜ ਨੂੰ ਨਿਯੰਤਰਿਤ ਕਰਨ ਲਈ ਲੋੜੀਂਦਾ ਕੰਮ ਸਬੰਧਤ ਵਿਭਾਗਾਂ ਦੁਆਰਾ ਸਮਾਂਬੱਧ ਢੰਗ ਨਾਲ ਕੀਤਾ ਜਾਵੇ। ਇਸ ਸਬੰਧੀ ਇੱਕ ਕਮੇਟੀ ਦਾ ਗਠਨ ਕਰਨ ਦਾ ਫੈਸਲਾ ਕੀਤਾ ਗਿਆ ਹੈ ਜੋ ਕਸਬੇ ਵਿੱਚ ਧੂੜ ਵਾਲੀਆਂ ਸਾਰੀਆਂ ਥਾਵਾਂ ਦੀ ਪਛਾਣ ਕਰੇਗੀ ਅਤੇ ਉਨ੍ਹਾਂ ਦੀ ਨਕਸ਼ੇ ‘ਤੇ ਨਿਸ਼ਾਨਦੇਹੀ ਕਰੇਗੀ ਅਤੇ ਸਮਾਂਬੱਧ ਢੰਗ ਨਾਲ ਧੂੜ ਵਾਲੀਆਂ ਥਾਵਾਂ ਦੀ ਮੁਰੰਮਤ ਕਰਨ ਲਈ ਕਾਰਜ ਯੋਜਨਾ ਸੌਂਪੇਗੀ।

ਇਸ ਤੋਂ ਇਲਾਵਾ, ਮੀਟਿੰਗ ਵਿੱਚ ਇਸ ਗੱਲ ‘ਤੇ ਸਹਿਮਤੀ ਪ੍ਰਗਟਾਈ ਗਈ ਕਿ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਮੰਡੀ ਗੋਬਿੰਦਗੜ੍ਹ ‘ਚ ਹਰਿਆਲੀ ਨੂੰ ਵਧਾਇਆ ਜਾ ਸਕਦਾ ਹੈ ਕਿਉਂਕਿ ਉਦਯੋਗਾਂ ਅਤੇ ਹੋਰ ਜਨਤਕ ਥਾਵਾਂ ‘ਤੇ ਬੂਟੇ ਲਗਾਉਣ ਲਈ ਢੁੱਕਵਾਂ ਖਾਲੀ ਖੇਤਰ ਉਪਲਬਧ ਹੈ, ਇਸ ਲਈ ਇਹ ਫੈਸਲਾ ਲਿਆ ਗਿਆ ਕਿ ਨਗਰ ਕੌਂਸਲ, ਮੰਡੀ ਗੋਬਿੰਦਗੜ੍ਹ ਅਤੇ ਜੰਗਲਾਤ ਵਿਭਾਗ ਕਸਬੇ ਵਿਚ ਰੁੱਖਆਰੋਪਣ ਲਈ ਉਪਲਬਧ ਥਾਵਾਂ ਦੀ ਮੈਪਿੰਗ ਕਰੇਗਾ ਤਾਂ ਜੋ ਮੰਡੀ ਗੋਬਿੰਦਗੜ੍ਹ ਨੂੰ ਹਰਿਆ ਭਰਿਆ ਬਣਾਇਆ ਜਾ ਸਕੇ। ਇਹ ਵੀ ਫੈਸਲਾ ਕੀਤਾ ਗਿਆ ਕਿ ਇਕ ਹੋਰ ਕਮੇਟੀ ਦਾ ਗਠਨ ਕੀਤਾ ਜਾਵੇ ਜੋ ਮੰਡੀ ਗੋਬਿੰਦਗੜ੍ਹ ਖੇਤਰ ਵਿਚ ਬੂਟੇ ਲਗਾਉਣ ਲਈ ਉਪਲਬਧ ਸਾਰੀਆਂ ਖਾਲੀ ਥਾਵਾਂ ਦੀ ਪਛਾਣ ਕਰੇਗੀ ਅਤੇ ਉਨ੍ਹਾਂ ਦੀ ਨਕਸ਼ੇ ‘ਤੇ ਨਿਸ਼ਾਨਦੇਹੀ ਕਰਕੇ ਕਾਰਜ ਯੋਜਨਾ ਸੌਂਪੇਗੀ।

ਮੰਡੀ ਗੋਬਿੰਦਗੜ੍ਹ ਖੇਤਰ ਵਿੱਚ ਪੌਦੇ ਲਗਾਉਣ ਲਈ ਉਪਲਬਧ ਜਗ੍ਹਾ ਦੀ ਪਛਾਣ ਕਰਨ ਲਈ ਬਣਾਈ ਗਈ ਕਮੇਟੀ ਵਿੱਚ ਵਾਤਾਵਰਣ ਅਤੇ ਮੌਸਮ ਤਬਦੀਲੀ ਡਾਇਰੈਕਟੋਰੇਟ ਦੇ ਡਾਇਰੈਕਟਰ  ਚੇਅਰਮੈਨ ਵਜੋਂ, ਉਪ ਮੰਡਲ ਮੈਜਿਸਟਰੇਟ, ਅਮਲੋਹ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਜ਼ੋਨਲ ਦਫਤਰ-2, ਪਟਿਆਲਾ ਦੇ ਸੀਨੀਅਰ ਵਾਤਾਵਰਣ ਇੰਜੀਨੀਅਰ ਮੈਂਬਰਾਂ ਵਜੋਂ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਖੇਤਰੀ ਦਫਤਰ, ਫਤਹਿਗੜ੍ਹ ਸਾਹਿਬ ਦੇ ਵਾਤਾਵਰਣ ਇੰਜੀਨੀਅਰ ਅਤੇ ਕਨਵੀਨਰ, ਕਾਰਜਕਾਰੀ ਅਧਿਕਾਰੀ, ਨਗਰ ਕੌਂਸਲ, ਕਾਰਜਕਾਰੀ ਅਧਿਕਾਰੀ, ਪੀ.ਡਬਲਯੂ.ਡੀ. (ਬੀ ਐਂਡ ਆਰ) ਅਤੇ ਜ਼ਿਲ੍ਹਾ ਜੰਗਲਾਤ ਅਫਸਰ, ਮੰਡੀ ਗੋਬਿੰਦਗੜ੍ਹ ਮੈਂਬਰਾਂ ਵਜੋਂ ਸ਼ਾਮਲ ਕੀਤਾ ਗਿਆ। ਇਸ ਤੋਂ ਇਲਾਵਾ, ਮੰਡੀ ਗੋਬਿੰਦਗੜ੍ਹ ਖੇਤਰ ਦੇ ਸਾਰੇ ਧੂੜ ਵਾਲੀਆਂ ਥਾਵਾਂ ਦੀ ਮੈਪਿੰਗ ਲਈ ਬਣਾਈ ਗਈ ਕਮੇਟੀ ਵਿਚ ਵਣ ਅਧਿਕਾਰੀ ਨੂੰ ਛੱਡ ਕੇ ਉਪਰੋਕਤ ਸਾਰੇ ਅਧਿਕਾਰੀ ਸਾਮਲ ਕੀਤੇ ਗਏ ਹਨ।

ਸ. ਪੰਨੂੰ ਨੇ ਦੱਸਿਆ ਕਿ ਕੰਮ ਦੇ ਸੁਚੱਜੇ ਢੰਗ ਨਾਲ ਅਤੇ ਸਮਾਂਬੱਧ ਮੁਕੰਮਲ ਹੋਣ ਨੂੰ ਯਕੀਨੀ ਬਣਾਉਣ ਲਈ ਇਹ ਫੈਸਲਾ ਲਿਆ ਗਿਆ ਕਿ ਕਮੇਟੀਆਂ ਪ੍ਰਗਤੀ ਦਾ ਜਾਇਜਾ ਲੈਣ ਲਈ ਮਹੀਨੇ ਵਿੱਚ ਦੋ ਵਾਰ ਮੀਟਿੰਗ ਕਰਨਗੀਆਂ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans