ਦਿੱਲੀ, 12 ਦਸੰਬਰ – ਅਯੁੱਧਿਆ ਮਾਮਲੇ ‘ਤੇ ਬੀਤੀ 9 ਨਵੰਬਰ ਨੂੰ ਆਏ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਨੂੰ ਅੱਜ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ ਹੈ। ਚੀਫ਼ ਜਸਟਿਸ ਐੱਸ. ਏ. ਬੋਬਡੇ, ਜਸਟਿਸ ਅਸ਼ੋਕ ਭੂਸ਼ਨ, ਜਸਟਿਸ ਡੀ. ਵਾਈ. ਚੰਦਰਚੂਹੜ, ਜਸਟਿਸ ਐੱਸ. ਅਬਦੁਲ ਨਜ਼ੀਰ ਅਤੇ ਜਸਟਿਸ ਸੰਜੀਵ ਖੰਨਾ ਦੇ ਬੈਂਚ ਨੇ 18 ਅਰਜ਼ੀਆਂ ‘ਤੇ ਸੁਣਵਾਈ ਕੀਤੀ ਅਤੇ ਸਾਰੀਆਂ ਪਟੀਸ਼ਨਾਂ ਖ਼ਾਰਜ ਕਰ ਦਿੱਤੀਆਂ।