Menu

ਅਸਮ ‘ਚ CAB ਖਿਲਾਫ਼ ਪ੍ਰਦਰਸ਼ਨ ਜਾਰੀ

ਗੁਹਾਟੀ,13 ਦਸੰਬਰ – ਅਸਮ ਵਿਚ ਨਾਗਰਿਕਤਾ ਸੋਧ ਬਿੱਲ ਖਿਲਾਫ ਹੋ ਰਹੇ ਹਿੰਸਕ ਪ੍ਰਦਰਸ਼ਨਾਂ ਵਿਚਕਾਰ ਸ਼ੁੱਕਰਵਾਰ ਨੂੰ ਡਿਬਰੂਗੜ੍ਹ ਵਿਚ ਅੱਜ ਸਵੇਰੇ 8 ਵਜੇ ਤੋਂ ਦੁਪਹਿਰ 1 ਵਜੇ ਤੱਕ ਕਰਫਿਊ ਵਿਚ ਢਿੱਲ ਦਿੱਤੀ ਗਈ ਹੈ। ਉੱਥੇ ਹੀ ਦਿੱਲੀ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਡਿਬਰੂਗੜ੍ਹ ਜਾਣ ਵਾਲੀ ਦਿੱਲੀ ਇੰਡੀਗੋ ਦੀਆਂ ਉਡਾਨਾਂ ਰੱਦ ਕਰ ਦਿੱਤੀਆਂ ਗਈਆਂ ਹਨ।ਦੂਜੇ ਪਾਸੇ ਨਾਗਰਿਕਤਾ ਕਾਨੂੰਨ ‘ਤੇ ਉੱਤਰ ਪੂਰਬੀ ਸੂਬਿਆਂ ਵਿਚ ਤਣਾਅ ਦੀ ਸਥਿਤੀ ਹਾਲੇ ਵੀ ਬਣੀ ਹੋਈ ਹੈ। ਗੁਹਾਟੀ ਅਤੇ ਸ਼ਿਲਾਂਗ ਵਿਚ ਕਰਫਿਊ ਫਿਲਹਾਲ ਜਾਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਗੁਹਾਟੀ ਦੇ ਪੁਲਿਸ ਮੁਖੀ ਦੀਪਕ ਕੁਮਾਰ ਨੂੰ ਹਟਾ ਕੇ ਉਹਨਾਂ ਦੀ ਥਾਂ ‘ਤੇ ਮੁੰਨਾ ਪ੍ਰਸਾਦ ਗੁਪਤਾ ਨੂੰ ਨਿਯੁਕਤ ਕੀਤਾ ਗਿਆ ਹੈ। ਗੁਪਤਾ ਇਸ ਤੋਂ ਪਹਿਲਾਂ ਆਈਜੀਪੀ ਤੈਨਾਤ ਸੀ।ਜ਼ਿਕਰਯੋਗ ਹੈ ਕਿ ਗੁਵਾਹਟੀ ਵਿਚ ਹਜ਼ਾਰਾਂ ਲੋਕ ਨਾਗਰਿਕਤਾ ਸੋਧ ਬਿੱਲ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਚਲਦਿਆਂ ਲੋਕ ਸੜਕਾਂ ‘ਤੇ ਉਤਰ ਕੇ ਪ੍ਰਦਰਸ਼ਨ ਕਰ ਰਹੇ ਹਨ। ਇਸ ਬਿੱਲ ਵਿਚ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਆਏ ਗੈਰ-ਮੁਸਲਿਮ ਰਫਿਊਜੀਆਂ ਨੂੰ ਨਾਗਰਿਕਤਾ ਦੇਣ ਦਾ ਨਿਯਮ ਹੈ।ਲੋਕ ਸਭਾ ਵਿਚ ਨਾਗਰਿਕਤਾ ਬਿੱਲ ਪਾਸ ਹੋਣ ਤੋਂ ਬਾਅਦ ਹੀ ਇਸ ਬਿੱਲ ਦਾ ਵਿਰੋਧ ਅਸਮ ਵਿਚ ਜਾਰੀ ਹੈ। ਇਸ ਤੋਂ ਪਹਿਲਾਂ ਨਾਰਥ ਈਸਟ ਸਟੂਡੇਂਟਸ ਆਰਗੇਨਾਇਜ਼ੇਸ਼ਨ ਅਤੇ ਆਲ ਅਸਮ ਸਟੂਡੇਂਟਸ ਯੂਨੀਅਨ ਨੇ ਅਸਮ ਵਿਚ ਬੰਦ ਬੁਲਾਇਆ ਸੀ।

ਦਿੱਲੀ ਦੀ ਤਿਹਾੜ ਜੇਲ ਨੂੰ ਮਿਲੀ ਬੰਬ…

ਨਵੀਂ ਦਿੱਲੀ, 14 ਮਈ : ਹਵਾਈ ਅੱਡਿਆਂ ਅਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਦਿੱਲੀ ਦੀ…

PM ਨਰਿੰਦਰ ਮੋਦੀ ਨੇ ਵਾਰਾਣਸੀ…

ਨਵੀਂ ਦਿੱਲੀ 14 ਮਈ 2024: ਪ੍ਰਧਾਨ ਮੰਤਰੀ ਨਰਿੰਦਰ…

ਹੁਣ ਦਿੱਲੀ ਦੇ 4 ਹਸਪਤਾਲਾਂ…

ਨਵੀਂ ਦਿੱਲੀ, 14 ਮਈ -ਦਿੱਲੀ ਦੇ 4…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Listen Live

Subscription Radio Punjab Today

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ ਸਮਾਗਮ ’ਤੇ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਸ਼ਹੀਦੀ ਸਮਾਗਮਾਂ ਮੌਕੇ ਜਰਮਨੀ ਦੇ ਸ਼ਹਿਰ ਫਰੈਂਕਫੋਰਟ ਵਿਚ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

Our Facebook

Social Counter

  • 40351 posts
  • 0 comments
  • 0 fans