ਫ਼ਤਹਿਗੜ੍ਹ ਸਾਹਿਬ, 26 ਦਸੰਬਰ – ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ‘ਚ ਫ਼ਤਹਿਗੜ੍ਹ ਸਾਹਿਬ ਵਿਖੇ ਤਿੰਨ ਦਿਨ ਤੱਕ ਚੱਲਣ ਵਾਲੇ ਸ਼ਹੀਦੀ ਜੋੜ ਮੇਲ ਦੀ ਅੱਜ ਤੋਂ ਸ਼ੁਰੂਆਤ ਹੋ ਗਈ ਹੈ। ਜਿਸ ਦੇ ਲਈ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਪਹੁੰਚ ਰਹੀ ਹੈ। ਇਸ ਦੌਰਾਨ ਸੰਗਤ ਵਲੋਂ ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਜਾ ਰਿਹਾ ਹੈ।