Menu

ਹੁਸ਼ਿਆਰਪੁਰ : ਦਰਦਨਾਕ ਸੜਕ ਹਾਦਸੇ ‘ਚ 4 ਲੋਕਾਂ ਦੀ ਮੌਤ

ਹੁਸ਼ਿਆਰਪੁਰ, 27 ਦਸੰਬਰ – ਹੁਸ਼ਿਆਰਪੁਰ ਸ਼ਹਿਰ ਨੇੜੇ ਤੜਕੇ ਕਰੀਬ ਤਿੰਨ ਵਜੇ ਇੱ ਭਿਆਨਕ ਸੜਕ ਹਾਦਸਾ ਹੋ ਗਿਆ। ਹੁਸ਼ਿਆਰਪੁਰਫਗਵਾੜਾ ਰੋਡ ਤੇ ਢੱਕੋਵਾਲ ਨੇੜੇ ਹੋਏ ਇਸ ਹਾਦਸੇ ਚ ਚਾਰ ਲੋਕਾਂ ਦੀ ਮੌਤ ਹੋ ਗਈ। ਇੱਥੇ ਟਾਟਾ 407 ਵਾਹਨ ਤੇ ਟਿੱਪਰ ਵਿਚਾਲੇ ਟੱਕਰ ਹੋ ਗਈ। ਹਾਦਸੇ ਚ ਮਾਰੇ ਗਏ ਲੋਕਾਂ ਦੀ ਫ਼ਿਲਹਾਲ ਪਛਾਣ ਨਹੀਂ ਹੋ ਸਕੀ ਹੈ ਪਰ ਇੱ ਵਿਅਕਤੀ ਲੁਧਿਆਣਾ ਤੇ ਇੱਕ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਜਾਣਕਾਰੀ ਮੁਤਾਬਕ ਟੱਕਰ  ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸੇ ਤੋਂ ਬਾਅਦ ਵਾਹਨਾਂ ਚ ਸਵਾਰ ਲੋਕ ਅੰਦਰ ਬੁਰੀ ਤਰ੍ਹਾਂ ਫਸ ਗਏ। ਹਾਦਸੇ ਤੋਂ ਬਾਅਦ ਆਸਪਾਸ ਦੇ ਲੋਕ ਭੱਜ ਕੇ ਪਹੁੰਚੇ ਤੇ ਬਚਾਅ ਕਾਰਜ ਸ਼ੁਰੂ ਕੀਤਾ।ਲੋਕਾਂ ਅਨੁਸਾਰ ਲਾਸ਼ਾਂ ਗੱਡੀਆਂ ਚ ਬੁਰੀ ਤਰ੍ਹਾਂ ਫਸ ਗਈਆਂ ਸੀ ਤੇ ਉਨ੍ਹਾਂ ਨੂੰ ਬਾਹਰ ਕੱਢਣ ਚ ਕਾਫ਼ੀ ਮੁਸ਼ੱਕਤ ਕਰਨੀ ਪਈ।

ਸਾਰੀਆਂ ਲਾਸ਼ਾਂ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਚ ਰੱਖਵਾਈਆਂ ਗਈਆਂ ਹਨ। ਸਿਵਲ ਹਸਪਤਾਲ ਚ ਹੀ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ਾਂ ਨੂੰ ਪਰਿਵਾਰਕ ਮੈਂਬਰਾਂ ਹਵਾਲੇ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਦੇ ਝਪਕੀ ਲੈਣ ਕਾਰਨ ਗੱਡੀ ਦਾ ਸੰਤੁਲਨ ਵਿਗੜਿਆ ਜਿਸ ਤੋਂ ਬਾਅਦ ਟਿੱਪਰ ਟਾਟਾ 407 ਨਾਲ ਜਾ ਟਕਰਾਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਘਟਨਾ ਵਾਲੀ ਥਾਂ ਪਹੁੰਚ ਗਈ ਤੇ ਵਾਹਨਾਂ ਨੂੰ ਕਬਜ਼ੇ ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans