ਲੁਧਿਆਣਾ, 28 ਦਸੰਬਰ – ਪੂਰੇ ਦੇਸ਼ ‘ਚ CAA ਅਤੇ NRC ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਈਂ ਥਾਂਵਾਂ ‘ਤੇ ਤਾਂ ਇਹ ਪ੍ਰਦਰਸ਼ਨ ਹਿੰਸਕ ਵੀ ਹੋਇਆ ਜਿਸ ‘ਚ ਲੱਖਾਂ ਦੇ ਨੁਕਸਾਨ ਹੋਣ ਦਾ ਖਦਸ਼ਾ ਜ਼ਤਾਇਆ ਜਾ ਰਿਹਾ ਹੈ। ਦੱਸ ਦਈਏ ਕਿ CAA ਅਤੇ NRC ਖਿਲਾਫ ਕਾਂਗਰਸ ਲੁਧਿਆਣਾ ‘ਚ 30 ਦਸੰਬਰ ਨੂੰ ਪੈਦਲ ਮਾਰਚ ਕਰੇਗੀ।
ਇਸ ‘ਚ ਕੈਪਟਨ ਅਮਰਿੰਦਰ ਸਿੰਘ, ਆਸ਼ਾ ਕੁਮਾਰੀ ਅਤੇ ਸੁਨੀਲ ਜਾਖੜ ਸਣੇ ਸਾਰੇ ਕੈਬਨਿਟ ਮੰਤਰੀ ਮੌਜੂਦ ਰਹਿਣਗੇ। ਹਾਲਾਂਕਿ ਸ਼ੁਰੂਆਤੀ ਦੌਰ ‘ਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਕਾਨੂੰਨ ਨੂੰ ਪੰਜਾਬ ‘ਚ ਲਾਗੂ ਕਰਨ ਤੋਂ ਮਨਾ ਕਰ ਦਿੱਤਾ ਗਿਆ ਸੀ। ਇਹ ਮਾਰਚ ਲੁਧਿਆਣਾ ਦੇ ਦਰੇਸੀ ਗਰਾਊਂਡ ਤੋਂ ਸ਼ੁਰੂ ਕੀਤਾ ਜਾਵੇਗਾ ਅਤੇ ਮਾਤਾ ਰਾਣੀ ਚੌਕ ‘ਚ ਮਹਾਤਮਾ ਗਾਂਧੀ ਦੇ ਬੁੱਤ ‘ਤੇ ਖ਼ਤਮ ਕੀਤਾ ਜਾਏਗਾ।