Menu

ਕਨੌਜ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਗਾਂਧੀ ਨੇ ਪ੍ਰਗਟਾਇਆ ਦੁੱਖ

ਕਨੌਜ, 11 ਜਨਵਰੀ – ਉੱਤਰ ਪ੍ਰਦੇਸ਼ ਚ ਕਨੌਜ ਜ਼ਿਲ੍ਹੇ ਦੇ ਛਿਬਰਾਸਓ ਥਾਣਾ ਖੇਤਰ  ਸਿਰੋਹੀ ਪਿੰਡ ਨੇੜੇ ਇੱਕ ਪ੍ਰਾਈਵੇਟ ਸਲੀਪਰ ਬੱਸ ਅਤੇ ਟਰੱਕ ਦੀ ਟੱਕਰ ਨਾਲ ਬੱਸ ਨੂੰ ਭਿਆਨਕ ਅੱਗ ਲਗ ਗਈਡ ਇਸ ਹਾਦਸੇ ਚ ਕਈ ਲੋਕ ਬੁਰੀ ਤਰ੍ਹਾਂ ਝੁਲਸ ਗਏ। ਜਾਣਕਾਰੀ ਮੁਤਾਬਕ ਬੱਸ ਚੋਂ ਹੁਣ ਤੱਕ ਨੌ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਅੱਗ ‘ਤੇ ਕਾਬੂ ਪਾਉਣ ਲਈ ਅੱਗ ਬੁਝਾਊ ਗੱਡੀਆਂ ਨੂੰ ਮੌਕੇ ‘ਤੇ ਭੇਜਿਆ ਗਿਆ ਹੈ।

ਕਨੌਜ ਜ਼ਿਲ੍ਹਾ ਮੈਜਿਸਟਰੇਟ ਰਵਿੰਦਰ ਕੁਮਾਰ ਨੇ ਦੱਸਿਆ ਕਿ ਬੱਸ ‘ਚ ਤਕਰੀਬਨ 43 ਵਿਅਕਤੀ ਸਵਾਰ ਸੀ। ਇਸ ਹਾਦਸੇ ‘ਚ 21 ਲੋਕਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾਇਆ ਲਿਆ ਗਿਆ ਹੈ। ਕਾਫੀ ਲੋਕ ਅਜੇ ਵੀ ਲਾਪਤਾ ਹਨ ਜਿਨ੍ਹਾਂ ਨੂੰ ਲੱਭ ਰਹੇ ਹਾਂ। ਪੂਰਾ ਅੰਕੜਾ ਮਿਲਣ ਤੋਂ ਬਾਅਦ ਹੀ ਸਾਰੀ ਸਥਿਤੀ ਸਾਫ ਹੋ ਪਾਵੇਗੀ।

ਕਨੌਜ ਦੇ ਐਸਪੀ ਅਮਰੇਂਦਰ ਪ੍ਰਸਾਦ ਸਿੰਘ ਨੇ ਦੱਸਿਆ ਕਿ ਹਾਦਸੇ ‘ਚ 20 ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ ਜਦੋਂ ਕਿ 21 ਲੋਕਾਂ ਨੂੰ ਗੰਭੀਰ ਹਾਲਤ ‘ਚ ਹਸਪਤਾਲ ਪਹੁੰਚਾਇਆ ਗਿਆ ਹੈ। ਉਨ੍ਹਾਂ ਚੋਂ ਲਗਪਗ 10 ਤੋਂ 12 ਲੋਕ ਸੜ ਰਹੀ ਬੱਸ ਤੋਂ ਜਾਨ ਬਚਾਉਣ ਲਈ ਕੁੱਦ ਗਏ ਸੀ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੀ ਗਿਣਤੀ ਬਾਰੇ ਸਹੀ ਜਾਣਕਾਰੀ ਨਹੀਂ ਹੈ। ਪੁਲਿਸ ਨੇ ਦੱਸਿਆ ਕਿ ਬੱਸ ‘ਚ ਤਕਰੀਬਨ 45 ਯਾਤਰੀ ਸੀ।

ਉਧਰ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਆਪਣੇ ਮੰਤਰੀ ਦੇ ਸਹਿਯੋਗੀ ਰਾਮਨਰੇਸ਼ ਅਗਨੀਹੋਤਰੀ ਨੂੰ ਤੁਰੰਤ ਮੌਕੇ ‘ਤੇ ਪਹੁੰਚਣ ਦੇ ਨਿਰਦੇਸ਼ ਦਿੱਤੇ ਅਤੇ ਹਾਦਸੇ ਬਾਰੇ ਜ਼ਿਲ੍ਹਾ ਮੈਜਿਸਟਰੇਟ ਤੋਂ ਰਿਪੋਰਟ ਮੰਗੀ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦੇਣ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਸ਼ਨੀਵਾਰ ਸਵੇਰੇ ਟਵੀਟ ਕਰਕੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ ਹੋਏ ਭਿਆਨਕ ਸੜਕ ਹਾਦਸੇ ਬਾਰੇ ਜਾਣਕੇ ਬਹੁਤ ਦੁੱਖ ਪੁੱਜਿਆ ਹੈ। ਉਥੇ ਹੀ ਰਾਹੁਲ ਗਾਂਧੀ ਨੇ ਕਿਹਾ ਕਿ ਕਨੌਜ ਹਾਦਸੇ ਵਿੱਚ 20 ਲੋਕਾਂ ਦੀ ਮੌਤ ਅਤੇ ਕਾਫ਼ੀ ਲੋਕਾਂ ਦੇ ਜਖ਼ਮੀ ਹੋਣ ਦੀ ਖਬਰ ਹੈ। ਲਾਸ਼ਾਂ ਦੇ ਪਰਿਵਾਰ ਦੇ ਪ੍ਰਤੀ ਮੈਂ ਆਪਣੀ ਡੂੰਘਾ ਸੰਵੇਦਨਾ ਪ੍ਰਗਟ ਕਰਦਾ ਹਾਂ ਅਤੇ ਜਖ਼ਮੀਆਂ ਦੇ ਛੇਤੀ ਤੰਦੁਰੁਸਤ ਹੋਣ ਦੀ ਕਾਮਨਾ ਕਰਦਾ ਹਾਂ। ਪ੍ਰਿਅੰਕਾ ਗਾਂਧੀ ਵਾਡਰਾ ਨੇ ਵੀ ਹਾਦਸੇ ਉੱਤੇ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਪੀੜਿਤ ਪਰਵਾਰਾਂ ਅਤੇ ਮੁਸਾਫਰਾਂ ਨੂੰ ਹਰ ਸੰਭਵ ਮਦਦ ਮਿਲਣੀ ਚਾਹੀਦੀ ਹੈ।ਇਸ ਘਟਨਾ ਤੇ ਸ਼ਿਵਰਾਜ ਸਿੰਘ ਚੌਹਾਨ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਮਜਬੂਰ ਮਾਪੇ ਨਾ ਚੁਕਾ ਸਕੇ…

25 ਅਪ੍ਰੈਲ 2024: ਉੱਤਰ ਪ੍ਰਦੇਸ਼  ਦੇ ਫ਼ਿਰੋਜ਼ਾਬਾਦ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39919 posts
  • 0 comments
  • 0 fans