Menu

ਹਾੜ੍ਹੀ ਦੇ ਮੌਸਮ ਲਈ ਨਹਿਰਾਂ ਵਿੱਚ ਪਾਣੀ ਛੱਡਣ ਬਾਰੇ ਵੇਰਵੇ ਜਾਰੀ

ਚੰਡੀਗੜ੍ਹ, 14 ਜਨਵਰੀ – ਜਲ ਸਰੋਤ ਵਿਭਾਗ ਵੱਲੋਂ ਹਾੜ੍ਹੀ ਦੇ ਮੌਸਮ ਦੌਰਾਨ 15 ਜਨਵਰੀ ਤੋਂ 22 ਜਨਵਰੀ, 2020 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਬਾਰੇ ਵੇਰਵੇ ਜਾਰੀ ਕੀਤੇ ਗਏ ਹਨ। ਇਸ ਸਬੰਧੀ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਕਿ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ‘ਤੇ ਚੱਲਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਕਿ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।

ਹਰੀਕੇ ਅਤੇ ਫਿਰੋਜ਼ਪੁਰ ਹੈੱਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ ਜਿਵੇਂ ਕਿ ਸਰਹਿੰਦ ਫੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਸਰਹਿੰਦ ਫੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਜਿਹੜੇ ਕਿ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਕੈਨਾਲ ਵਿੱਚੋਂ ਨਿਕਲਦੀ ਸਭਰਾਓ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ ਜਦੋਂਕਿ ਕਸੂਰ ਬ੍ਰਾਂਚ ਲੋਅਰ, ਮੇਨ ਬਰਾਂਚ ਲੋਅਰ ਅਤੇ ਲਾਹੌਰ ਬ੍ਰਾਂਚ ਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans