Menu

ਕੈਪਟਨ ਨੇ ਕੇਬਲ ਮਾਫ਼ੀਆ ਕੁਚਲਿਆ ਹੁੰਦਾ ਤਾਂ ਬਾਦਲਾਂ ਦੀ ਕੰਪਨੀ ਗੁਰਬਾਣੀ ‘ਤੇ ਮਾਲਕਾਨਾ ਹੱਕ ਜਤਾਉਣ ਦੀ ਹਮਾਕਤ ਨਾ ਕਰਦੀ- ਆਪ

ਚੰਡੀਗੜ੍ਹ, 14 ਜਨਵਰੀ – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬਾਦਲ ਪਰਿਵਾਰ ਦੀ ਮਾਲਕੀ ਵਾਲੇ ਟੀਵੀ ਚੈਨਲ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਹੁਕਮਨਾਮੇ ਅਤੇ ਗੁਰਬਾਣੀ ਕੀਰਤਨ ਦੇ ਪ੍ਰਚਾਰ ਅਤੇ ਪ੍ਰਸਾਰਨ ‘ਤੇ ਆਪਣਾ ਮਾਲਕਾਨਾ ਹੱਕ ਜਤਾਉਣ ਨੂੰ ਗੁਰੂ ਅਤੇ ਗੁਰੂ ਦੀ ਬਾਣੀ ਦਾ ਘੋਰ ਨਿਰਾਦਰ ਕਰਾਰ ਦਿੰਦੇ ਹੋਏ ਕਿਹਾ ਕਿ ਜੇਕਰ ਚੋਣ ਵਾਅਦੇ ਮੁਤਾਬਿਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੱਤਾ ਸੰਭਾਲਦਿਆਂ ਹੀ ਬਾਦਲ ਰਾਜ ‘ਚ ਪੈਦਾ ਹੋਏ ‘ਕੇਬਲ ਮਾਫ਼ੀਆ’ ਨੂੰ ਕੁਚਲ ਦਿੰਦੇ ਤਾਂ ਇੱਕ ਨਿੱਜੀ ਕੰਪਨੀ ਜਾਂ ਕੋਈ ਵਿਅਕਤੀ ਵਿਸ਼ੇਸ਼ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਹੁਕਮਨਾਮੇ ਅਤੇ ਗੁਰਬਾਣੀ-ਕੀਰਤਨ ‘ਤੇ ਆਪਣਾ ਮਾਲਕਾਨਾ ਹੱਕ ਜਤਾਉਣ ਦੀ ਹਮਾਕਤ ਨਾ ਕਰ ਸਕਦੀ।
‘ਆਪ’ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਮੁੱਖ ਬੁਲਾਰਾ ਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ, ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਰੁਪਦਿੰਰ ਕੌਰ ਰੂਬੀ, ਜੈ ਕਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਪੰਥ ਅਤੇ ਪੰਜਾਬ ਨਾਲ ਅੱਜ ਜੋ ਆਪਹੁਦਰੀਆਂ ਹੋ ਰਹੀਆਂ ਹਨ, ਉਸ ਲਈ ਇਕੱਲਾ ਬਾਦਲ ਪਰਿਵਾਰ ਜਾਂ ਉਨ੍ਹਾਂ ਦੇ ਪੰਥ ਵਿਰੋਧੀ, ਪੰਜਾਬ ਵਿਰੋਧੀ ਅਤੇ ਲੋਕ ਵਿਰੋਧੀ ਗੁਰਗੇ ਹੀ ਜ਼ਿੰਮੇਵਾਰ ਨਹੀਂ, ਸਗੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਬਰਾਬਰ ਦੇ ਗੁਨਾਹਗਾਰ ਹਨ, ਕਿਉਂਕਿ ਕੈਪਟਨ ਨੂੰ ਬਾਦਲਾਂ ਦੇ 10 ਸਾਲਾ ਮਾਫ਼ੀਆ ਰਾਜ ਤੋਂ ਸਤਾਏ ਪੰਜਾਬ ਦੇ ਲੋਕਾਂ ਨੇ ਬੜੀ ਵੱਡੀ ਉਮੀਦ ਨਾਲ ਮੁੱਖ ਮੰਤਰੀ ਦੀ ਕੁਰਸੀ ‘ਤੇ ਬਿਠਾਇਆ ਸੀ, ਪਰੰਤੂ ਸੱਤਾ ਮਿਲਦਿਆਂ ਹੀ ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਦੇ ਮਾਫ਼ੀਆ ‘ਚ ਆਪਣੀ ਹਿੱਸੇਦਾਰੀ ਪਾ ਲਈ।
‘ਆਪ’ ਵਿਧਾਇਕਾਂ ਨੇ ਕਿਹਾ ਕਿ ਮੁੱਖ ਮੰਤਰੀ ਚਾਹੁੰਦੇ ਤਾਂ ਬਾਦਲਾਂ ਦੇ ਪੈਦਾ ਕੀਤੇ ਕੇਬਲ ਮਾਫ਼ੀਆ, ਰੇਤ ਮਾਫ਼ੀਆ, ਟਰਾਂਸਪੋਰਟ ਮਾਫ਼ੀਆ, ਡਰੱਗ ਮਾਫ਼ੀਆ, ਬਿਜਲੀ ਮਾਫ਼ੀਆ, ਸਿੱਖਿਆ ਮਾਫ਼ੀਆ, ਸਿਹਤ ਮਾਫ਼ੀਆ ਅਤੇ ਲੈਂਡ ਮਾਫ਼ੀਆ ਆਦਿ ਦਾ ਘੰਟਿਆਂ ‘ਚ ਸਫ਼ਾਇਆ ਕਰਕੇ ਪੰਜਾਬ, ਪੰਜਾਬੀਆਂ ਅਤੇ ਪੰਥ ਦੇ ਹਿਤ ਬਚਾ ਸਕਦੇ ਸਨ, ਪਰੰਤੂ ਅਜਿਹਾ ਨਹੀਂ ਹੋਇਆ, ਉਲਟਾ ਕੈਪਟਨ ਅਮਰਿੰਦਰ ਸਿੰਘ ਬਾਦਲਾਂ ਦੇ ਪਾਲੇ ਹੋਏ ਮਾਫੀਆ ਦੇ ਸਰਕਾਰੀ ਤੌਰ ‘ਤੇ ਸਰਪ੍ਰਸਤ ਬਣ ਬੈਠੇ, ਜਿਸਦਾ ਖਮਿਆਜਾ ਅੱਜ ਸਾਰਾ ਪੰਜਾਬ ਭੁਗਤ ਰਿਹਾ ਹੈ।
‘ਆਪ’ ਵਿਧਾਇਕਾਂ ਨੇ ਦੋਸ਼ ਲਗਾਇਆ ਕਿ ਗੁਰੂ ਅਤੇ ਗੁਰੂ ਦੀ ਬਾਣੀ ਦੀ ਬੇਅਦਬੀ ਕਰਨ ‘ਚ ਬਾਦਲ ਪਰਿਵਾਰ ਅਤੇ ਉਨ੍ਹਾਂ ਦੇ ਕਰਿੰਦੇ ਹੱਦਾਂ-ਬੰਨੇ ਟੱਪ ਰਹੇ ਹਨ। ਇਨ੍ਹਾਂ ਦੀ ਇਸ ਹਮਾਕਤ ਨੂੰ ਰੋਕਣ ਲਈ ਨਾ ਕੇਵਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬਾਨ ਬਲਕਿ ਪੰਜਾਬ ਦੇ ਸੁਹਿਰਦ ਲੋਕਾਂ ਨੂੰ ਵੀ ਬਾਦਲ ਪਰਿਵਾਰ ਅਤੇ ਬਾਦਲ-ਪਰਿਵਾਰ ਦੀ ਝੋਲੀ ‘ਚ ਜਾ ਡਿੱਗੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਕਟਹਿਰੇ ‘ਚ ਖੜ੍ਹਾ ਕਰਕੇ ਜਵਾਬਦੇਹੀ ਯਕੀਨੀ ਬਣਾਉਣੀ ਪਵੇਗੀ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans