Menu

ਪੰਜਾਬ ਸਰਕਾਰ ਦੇਵੇਗੀ ਡਾ. ਦਲੀਪ ਕੌਰ ਟਿਵਾਣਾ ਦੇ ਇਲਾਜ ਦਾ ਖਰਚਾ: ਤ੍ਰਿਪਤ ਬਾਜਵਾ

ਐਸ.ਏ.ਐਸ ਨਗਰ, 16ਜਨਵਰੀ – ਮੁਹਾਲੀ ਦੇ ਮੈਕਸ ਹਸਪਤਾਲ ਵਿਚ ਜੇਰੇ ਇਲਾਜ਼ ਡਾ. ਦਲੀਪ ਕੌਰ ਟਿਵਾਣਾ ਦੇ ਇਲਾਜ਼ ਦਾ ਖਰਚਾ ਪੰਜਾਬ ਸਰਕਾਰ ਵਲੋਂ ਉਠਾਇਆ ਜਾਵੇਗਾ।ਇਹ ਐਲਾਨ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ, ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਉੱਘੀ ਸਾਹਿਤਕਾਰ ਡਾ. ਦਲੀਪ ਕੌਰ ਟਿਵਾਣਾ ਦਾ ਮੈਕਸ ਹਸਪਤਾਲ ਵਿਖੇ ਹਾਲ-ਚਾਲ ਪੁੱਛਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਉੱਘੀ ਸਾਹਿਤਕਾਰ ਡਾ. ਦਲੀਪ ਕੌਰ ਟਿਵਾਣਾ ਨੇ ਕੌਮੀ ਅਤੇ ਕੌਮਾਂਤਰੀ ਪੱਧਰ `ਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ ਅਤੇ ਜਿਕਰਯੋਗ ਹੈ ਕਿ  ਉਨ੍ਹਾਂ ਦੀਆਂ ਲਿਖਤਾਂ ਹਮੇਸ਼ਾ ਸਮਾਜਿਕ ਸਾਰੋਕਾਰਾਂ ਨੂੰ ਉਜਾਗਰ ਕਰਦੀਆਂ ਰਹੀਆਂ ਹਨ।

ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਨੇ ਦਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਡਾ. ਦਲੀਪ ਕੌਰ ਟਿਵਾਣਾ ਦਾ ਚਾਲ ਜਾਨਣ ਲਈ ਭੇਜਿਆ ਹੈ ਅਤੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਡਾ.ਟਿਵਾਣਾ ਦੇ ਇਲਾਜ਼ ਦਾ ਪੂਰਾ ਖਰਚਾ ਉਠਾਇਆ ਜਾਵੇਗਾ।ਇਸ ਮੌਕੇ ਮੰਤਰੀ ਨੇ ਡਾਕਟਰਾਂ ਤੋਂ ਡਾ. ਟਿਵਾਣਾ ਦਾ ਹਾਲਚਾਲ ਪੁੱਛਿਆ ਅਤੇ ਉਨ੍ਹਾਂ ਦੇ ਪਤੀ ਡਾ. ਭੁਪਿੰਦਰ ਸਿੰਘ ਅਤੇ ਉਹਨਾਂ ਦੇ ਪੁੱਤਰ ਡਾ. ਸਿਮਰਨਜੀਤ ਸਿੰਘ ਨੂੰ ਡਾ. ਟਿਵਾਣਾ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣ ਲਈ ਕੋਈ ਕਸਰ ਨਾ ਛੱਡਣ ਦਾ ਭਰੋਸਾ ਦਿੱਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਗਰੀਸ਼ ਦਿਆਲਨ, ਐਸ.ਡੀ.ਐਮ. ਸ੍ਰੀ ਜਗਦੀਪ ਸਹਿਗਲ ਅਤੇ ਮੰਤਰੀ ਦੇ ਓ.ਐੱਸ.ਡੀ ਸ੍ਰੀ ਗੁਰਦਰਸ਼ਨ ਸਿੰਘ ਬਾਹੀਆ ਵੀ ਮੌਜੂਦ ਸਨ।

ਕੇਜਰੀਵਾਲ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ,…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39882 posts
  • 0 comments
  • 0 fans