Menu

ਅਕਾਲੀਆਂ ਦੇ ਸ਼ਾਸਨ ਦੌਰਾਨ ਹੋਏ ਬਿਜਲੀ ਖਰੀਦ ਸਮਝੌਤਿਆਂ ‘ਤੇ ਸਰਕਾਰ ਵਾਈਟ ਪੇਪਰ ਲਿਆਏਗੀ-ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 16 ਜਨਵਰੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਵਿਵਾਦਗ੍ਰਸਤ ਬਿਜਲੀ ਖਰੀਦ ਸਮਝੌਤਿਆਂ ਦੇ ਸਬੰਧ ਵਿੱਚ ਅਕਾਲੀਆਂ ਵੱਲੋਂ ਕੀਤੇ ਫ਼ਰੇਬ ਦਾ ਪਰਦਾਫਾਸ਼ ਕਰਨ ਲਈ ਉਨ੍ਹਾਂ ਦੀ ਸਰਕਾਰ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਵਾਈਟ ਪੇਪਰ ਲਿਆਵੇਗੀ।
ਅੱਜ ਇੱਥੇ ਵਿਧਾਨ ਸਭਾ ਦੇ ਦੋ-ਰੋਜ਼ਾ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਰਾਜਪਾਲ ਦੇ ਭਾਸ਼ਨ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਾਈਟ ਪੇਪਰ ਪਿਛਲੀ ਅਕਾਲੀ ਭਾਜਪਾ ਸਰਕਾਰ ਵੱਲੋਂ ਪਾਵਰ ਪਲਾਂਟ ਸਥਾਪਤ ਕਰਨ ਸਬੰਧੀ ਕੀਤੇ ਸਮਝੌਤਿਆਂ ਨਾਲ ਜੁੜੇ ਸਾਰੇ ਦਸਤਾਵੇਜ਼ਾਂ ਦਾ ਖੁਲਾਸਾ ਕਰੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੇਈਮਾਨ ਕਿਰਦਾਰ ਵਾਲੇ ਅਕਾਲੀਆਂ ਨੇ ਪਹਿਲਾਂ ਤਾਂ ਬਿਜਲੀ ਸਮਝੌਤਿਆਂ ਸਮੇਤ ਵੱਖ-ਵੱਖ ਮਾਰੂ ਕਦਮਾਂ ਰਾਹੀਂ ਸੂਬੇ ਦੇ ਅਰਥਚਾਰੇ ਦਾ ਭੱਠਾ ਬਿਠਾ ਕੇ ਰੱਖ ਦਿੱਤਾ ਤੇ ਹੁਣ ਇਹੋ ਅਕਾਲੀ ਆਪਣੇ ਸੌੜੇ ਸਿਆਸੀ ਮੁਫਾਦਾਂ ਲਈ ਉਨ੍ਹਾਂ ਦੀ ਸਰਕਾਰ ਵਿਰੁੱਧ ਇਸ ਮੁੱਦੇ ਨੂੰ ਵਰਤਣ ਦੀ ਕੋਸ਼ਿਸ਼ ਕਰ ਰਹੇ ਹਨ।
ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਹੇਠਲੀ ਅਦਾਲਤ ਵਿੱਚ ਇਸ ਮਾਮਲੇ ‘ਤੇ ਕੇਸ ਜਿੱਤ ਲਿਆ ਸੀ ਪਰ ਸੁਪਰੀਮ ਕੋਰਟ ਦਾ ਫੈਸਲਾ ਉਨ੍ਹਾਂ ਵਿਰੁੱਧ ਚਲਾ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੁਣ ਸੁਪਰੀਮ ਕੋਰਟ ਵਿੱਚ ਕੇਸ ਲੜ ਰਹੀ ਹੈ। ਉਨ੍ਹਾਂ ਚੇਤੇ ਕੀਤਾ ਕਿ ਜਦੋਂ ਵਿਰੋਧੀ ਧਿਰ ਵਿੱਚ ਸਨ ਤਾਂ ਉਹ ਖੁਦ ਇੰਡੀਆ ਬੁਲਜ਼ ਪਲਾਂਟ ਖਿਲਾਫ਼ ਧਰਨੇ ‘ਤੇ ਬੈਠੇ ਸਨ। ਉਸ ਮੌਕੇ ਦੀ ਅਕਾਲੀ ਸਰਕਾਰ ਨੇ ਇੰਡੀਆ ਬੁਲਜ਼ ਨਾਲ ਬਿਜਲੀ ਪਲਾਂਟ ਲਾਉਣ ਲਈ ਐਮ.ਓ.ਯੂ. ਕਰਨ ਵਾਸਤੇ ਨੈਸ਼ਨਲ ਥਰਮਲ ਪਾਵਰ ਕਾਰਪੋਰੇਸ਼ਨ (ਐਨ.ਟੀ.ਪੀ.ਸੀ.) ਦਾ ਗਿੱਦੜਬਾਹਾ ਪਾਵਰ ਪ੍ਰਾਜੈਕਟ ਰੱਦ ਕਰ ਦਿੱਤਾ ਸੀ ਅਤੇ ਤਤਕਾਲੀ ਸਰਕਾਰ ਬਿਜਲੀ ਪਲਾਂਟ ਦੀ ਸਥਾਪਨਾ ਲਈ ਆਲਮੀ ਟੈਂਡਰ ਦੀ ਤੈਅ ਪ੍ਰਕ੍ਰਿਆ ਦੇ ਵਿਰੁੱਧ ਗਈ ਸੀ ਅਤੇ ਵਿਵਾਦਗ੍ਰਸਤ ਪ੍ਰਾਜੈਕਟ ਲਈ ਗਿੱਦੜਬਾਹਾ ਵਿੱਚ ਕਿਸਾਨਾਂ ਪਾਸੋਂ ਜ਼ਮੀਨ ਜਬਰੀ ਖਾਲੀ ਕਰਵਾਈ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਹਰ ਹਾਲ ਵਿੱਚ ਇਹ ਯਕੀਨੀ ਬਣਾਇਆ ਜਾਵੇਗਾ ਕਿ ਲੋਕਾਂ ਨੂੰ ਕੋਈ ਨੁਕਸਾਨ ਨਾ ਹੋਵੇ।
ਇਹ ਪੁੱਛੇ ਜਾਣ ‘ਤੇ ਕੀ ਸੂਬਾ ਸਰਕਾਰ ਵੀ ਕੇਰਲਾ ਸਰਕਾਰ ਵਾਂਗ ਨਾਗਰਿਕਤਾ ਸੋਧ ਐਕਟ (ਸੀ.ਏ.ਏ.) ਵਿਰੁੱਧ ਮਤਾ ਲਿਆਏਗੀ ਤਾਂ ਮੁੱਖ ਮੰਤਰੀ ਨੇ ਜਵਾਬ ਵਿੱਚ ਕਿਹਾ,”ਭਲਕ ਤੱਕ ਉਡੀਕ ਕਰੋ।” ਇਹ ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਆਪਣੇ ਫੈਸਲਾ ਦਾ ਐਲਾਨ ਕੀਤਾ ਹੋਇਆ ਹੈ ਕਿ ਉਹ ਸੀ.ਏ.ਏ. ਦੇ ਨਾਲ-ਨਾਲ ਕੌਮੀ ਨਾਗਿਰਕ ਰਜਿਸਟਰ (ਐਨ.ਆਰ.ਸੀ.) ਅਤੇ ਕੌਮੀ ਆਬਾਦੀ ਰਜਿਸਟਰ (ਐਨ.ਪੀ.ਆਰ.) ਦੇ ਮੁੱਦੇ ‘ਤੇ ਸਦਨ ਦੀ ਇੱਛਾ ਮੁਤਾਬਕ ਅੱਗੇ ਵਧੇਗੀ। ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਇਨ੍ਹਾਂ ਨੂੰ ਪਹਿਲਾਂ ਹੀ ਗੈਰ-ਸੰਵਿਧਾਨਕ ਅਤੇ ਫੁੱਟਪਾਊ ਦੱਸਦਿਆਂ ਰੱਦ ਕੀਤਾ ਹੋਇਆ ਹੈ।
ਰਾਜਪਾਲ ਦੇ ਭਾਸ਼ਨ ਮੌਕੇ ਵਿਰੋਧੀ ਧਿਰ ਵੱਲੋਂ ਕੀਤੇ ਵਾਕਆਊਟ ਨੂੰ ਬਹੁਤ ਹੀ ਮੰਦਭਾਗਾ ਦੱਸਦਿਆਂ ਮੁੱਖ ਮੰਤਰੀ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਸਦਨ ਵਿੱਚ ਅਜਿਹਾ ਰਵੱਈਆ ਅਪਣਾਉਣਾ ਆਮ ਵਰਤਾਰਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਵਾਕਆਊਟ ਦੀ ਉਮੀਦ ਸੀ ਪਰ ਰਾਜਪਾਲ ਵੱਲੋਂ ਆਪਣੇ ਭਾਸ਼ਨ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮਹੱਤਵਪੂਰਨ ਧਾਰਮਿਕ ਵਿਸ਼ੇ ‘ਤੇ ਬੋਲਣ ਮੌਕੇ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੁਆਰਾ ਭਾਸ਼ਨ ਵਿੱਚ ਵਿਘਨ ਪਾਉਣ ਦੇ ਫੈਸਲੇ ਨਿੰਦਾਜਨਕ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਨੇ ਉਸ ਵੇਲੇ ਵਾਕਆਊਟ ਕੀਤਾ ਜਦੋਂ ਰਾਜਪਾਲ ਇਹ ਕਹਿ ਰਹੇ ਸਨ ਕਿ ਇਹ ਖੁਸ਼ਕਿਸਮਤੀ ਹੈ ਕਿ ਪੰਜਾਬ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਨੂੰ ਮਨਾਉਣ ਦਾ ਸੁਭਾਗ ਮਿਲਿਆ ਹੈ ਅਤੇ ਇਸੇ ਦੌਰਾਨ ਹੀ ਮਹਾਤਮਾ ਗਾਂਧੀ ਦੀ 150ਵੀਂ ਜਨਮ ਵਰ੍ਹੇਗੰਢ ਮਨਾਈ ਗਈ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans