ਨਵੀਂ ਦਿੱਲੀ, 20 ਜਨਵਰੀ – ਦਿੱਲੀ ‘ਚ ਆਗਾਮੀ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਖ਼ਤਮ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹਾਲਾਂਕਿ ਅਧਿਕਾਰਕ ਤੌਰ ‘ਤੇ ਇਸ ਦੀ ਪੁਸ਼ਟੀ ਅਜੇ ਨਹੀਂ ਹੋਈ ਹੈ ਅਤੇ ਇਸ ਨੂੰ ਲੈ ਕੇ ਦੋਹਾਂ ਪਾਰਟੀਆਂ ਵਲੋਂ ਚੁੱਪ ਕਾਇਮ ਹੈ। ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪਰਚੇ ਦਾਖ਼ਲ ਕਰਨ ਦਾ ਕੱਲ੍ਹ ਆਖ਼ਰੀ ਦਿਨ ਹੈ।