Menu

ਹਾਈਕੋਰਟ ਤੋਂ DGP ਦਿਨਕਰ ਗੁਪਤਾ ਨੂੰ ਮਿਲੀ ਵੱਡੀ ਰਾਹਤ

ਚੰਡੀਗੜ, 21 ਜਨਵਰੀ – ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ CAT ਦੇ ਫੈਸਲੇ ’ਤੇ ਰੋਕ ਲਗਾ ਦਿੱਤੀ ਹੈ। ਨਾਲ ਹੀ ਕੋਰਟ ਨੇ ਪੰਜਾਬ ਸਰਕਾਰ ਨੂੰ ਦਸਤਾਵੇਜਾਂ ਨੂੰ ਦਾਖਿਲ਼ ਕਰਨ ਦੇ ਆਦੇਸ਼ ਦਿੱਤੇ ਹਨ। ਕੋਰਟ ਨੇ UPSC ਨੂੰ ਭੇਜੇ ਗਏ ਦਸਤਾਵੇਜ਼ ਨੂੰ ਦਾਖਿਲ ਕਰਨ ਦੇ ਆਦੇਸ਼ ਦਿੱਤੇ ਹਨ। ਦੂਜੇ ਪਾਸੇ ਇਸ ਮਾਮਲੇ ਦੀ ਅਗਲੀ ਸੁਣਵਾਈ 26 ਫਰਵਰੀ ਨੂੰ ਹੋਵੇਗੀ।

ਜ਼ਿਕਰਯੋਗ ਹੈ ਕਿ ਕੈਪਟਨ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ (ਕੈਟ) ਨੇ ਪੰਜਾਬ ਪੁਲਿਸ ਮੁਖੀ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰ ਦਿੱਤੀ ਸੀ। ਟ੍ਰਿਬਿਊਨਲ ਦੇ ਚੇਅਰਮੈਨ ਜਸਟਿਸ (ਸੇਵਾਮੁਕਤ) ਐਲ. ਨਰਸਿਮ੍ਹਾ ਰੈੱਡੀ ਅਤੇ ਮੁਹੰਮਦ ਜਮਸ਼ੇਦ ਨੇ ਆਪਣੇ ਹੁਕਮਾਂ ਵਿੱਚ ਸ੍ਰੀ ਗੁਪਤਾ ਦੀ ਡੀਜੀਪੀ ਵਜੋਂ ਨਿਯੁਕਤੀ ਨੂੰ ਹੀ ਰੱਦ ਨਹੀਂ ਕੀਤਾ ਸਗੋਂ ਸੰਘ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ) ਵੱਲੋਂ ਡੀਜੀਪੀ ਦੀ ਨਿਯੁਕਤੀ ਲਈ ਤਿਆਰ ਕੀਤੇ ਪੈਨਲ ’ਤੇ ਵੀ ਸਵਾਲੀਆ ਨਿਸ਼ਾਨ ਲਾਇਆ ਹੈ।

ਕੈਟ ਨੇ ਯੂਪੀਐੱਸਸੀ ਦੀ ਕਾਰਵਾਈ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦੇ ਉਲਟ ਕਰਾਰ ਦਿੱਤਾ ਸੀ। ਟ੍ਰਿਬਿਊਨਲ ਨੇ 8 ਜਨਵਰੀ ਨੂੰ ਮੁਹੰਮਦ ਮੁਸਤਫ਼ਾ ਅਤੇ ਸਿਧਾਰਥ ਚਟੋਪਾਧਿਆਏ ਵੱਲੋਂ ਦਾਇਰ ਪਟੀਸ਼ਨਾਂ ’ਤੇ ਸੁਣਵਾਈ ਮੁਕੰਮਲ ਕਰਦਿਆਂ ਫ਼ੈਸਲਾ ਰਾਖਵਾਂ ਰੱਖ ਲਿਆ ਸੀ ਤੇ ਹੁਣ ਇਹ ਹੁਕਮ ਜਨਤਕ ਕਰ ਦਿੱਤੇ ਗਏ। ਕੈਟ ਦੇ ਹੁਕਮਾਂ ਨਾਲ 1985 ਬੈਚ ਦੇ ਆਈਪੀਐੱਸ ਅਧਿਕਾਰੀ ਮੁਹੰਮਦ ਮੁਸਤਫ਼ਾ ਤੇ 1986 ਬੈਚ ਦੇ ਆਈਪੀਐੱਸ ਅਧਿਕਾਰੀ ਸਿਧਾਰਥ ਚਟੋਪਾਧਿਆਏ ਨੂੰ ਵੱਡੀ ਰਾਹਤ ਮਿਲੀ ਹੈ। ਟ੍ਰਿਬਿਊਨਲ ਨੇ ਆਪਣੇ ਹੁਕਮ ’ਚ ਕਿਹਾ ਸੀ ਕਿ ਸੂਬੇ ਦੇ ਨਵੇਂ ਡੀਜੀਪੀ ਦੀ ਨਿਯੁਕਤੀ ਲਈ ਚਾਰ ਹਫ਼ਤਿਆਂ ਅੰਦਰ ਨਵਾਂ ਪੈਨਲ ਤਿਆਰ ਕੀਤਾ ਜਾਵੇ। ਉਧਰ ਸੂਤਰਾਂ ਦਾ ਦੱਸਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੈਟ ਦੇ ਫ਼ੈਸਲੇ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਚੁਣੌਤੀ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕੈਟ ਦੇ ਹੁਕਮਾਂ ਤੋਂ ਤੁਰਤ ਬਾਅਦ ਸ੍ਰੀ ਗੁਪਤਾ ਦੇ ਡੀਜੀਪੀ ਬਣੇ ਰਹਿਣ ਦਾ ਬਿਆਨ ਦੇ ਕੇ ਸਰਕਾਰ ਦੀ ਮਨਸ਼ਾ ਜ਼ਾਹਿਰ ਕੀਤੀ ਹੈ।

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ ਮਾਮਲੇ ‘ਚ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿਚ ਜਨਤਕ ਸਮਾਗਮਾਂ ਵਿਚ ਹਥਿਆਰਾਂ ਦੀ ਵਿਆਪਕ ਵਰਤੋਂ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

ਨੌਜਵਾਨ ਦਾ ਦਿਨ ਦਿਹਾੜੇ ਗੋ.ਲੀਆਂ…

ਹਰਿਆਣਾ, 18 ਅਪ੍ਰੈਲ 2024- ਸੋਨੀਪਤ ਦੇ ਪਿੰਡ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39806 posts
  • 0 comments
  • 0 fans