ਨੇਪਾਲ, 21 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਮੰਗਲਵਾਰ ਨੂੰ ਇੱਥੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਦੋਹਾਂ ਦੋਸ਼ਾਂ ਦੀ ਸਰਹੱਦ ਤੋਂ ਮਾਲ ਸੁਚਾਰੂ ਲਈ ਇੱਕ ਇਨਟੈਗਰੇਟਿਡ ਚੈੱਕ ਪੋਸਟ (ਆਈ.ਸੀ.ਪੀ) ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਦੋਹਾਂ ਨੇਤਾਵਾਂ ਨੇ ਇਹ ਉਮੀਦ ਕੀਤੀ ਕਿ ਆਉਣ ਵਾਲੇ ਦਿਨਾਂ ‘ਚ ਅਜਿਹੀਆਂ ਹੋਰ ਸੁਵਿਧਾਵਾਂ ਸ਼ੁਰੂ ਕੀਤੀਆਂ ਜਾਣਗੀਆਂ।