ਐੱਸ. ਏ. ਐੱਸ. ਨਗਰ, 23 ਜਨਵਰੀ – ਡੀ.ਐਸ.ਪੀ ਅਤੁਲ ਸੋਨੀ ਵੱਲੋਂ ਆਪਣੀ ਪਤਨੀ ਸੁਨੀਤਾ ਸੋਨੀ ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਅਤੁਲ ਸੋਨੀ ਵੱਲੋਂ ਆਪਣੇ ਵਕੀਲ ਰਾਹੀਂ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਵਿਚ ਅਗਾਉਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਅਦਾਲਤ ਵਲੋਂ ਪੁਲਿਸ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰ ਦਿੱਤੀ ਹੈ।