Menu

ਕੋਰੋਨਾਵਾਇਰਸ: ਚੀਨ ਤੋਂ ਪਰਤੇ 2 ਵਿਅਕਤੀ ਮੁੰਬਈ ਹਸਪਤਾਲ ‘ਚ ਭਰਤੀ

ਮੁੰਬਈ , 24 ਜਨਵਰੀ – ਚੀਨ ਤੋਂ ਪਰਤੇ ਦੋ ਵਿਅਕਤੀਆਂ ਵਿਚ ਨਵੇਂ ਕਿਸਮ ਦੇ ਕੋਰੋਨਾਵਾਇਰਸ  ਦੇ ਸ਼ੱਕ ਕਾਰਨ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਹਸਪਤਾਲ ਦੇ ਵੱਖਰੇ ਵਾਰਡ ਵਿਚ ਰਖਿਆ ਗਿਆ ਹੈ। ਇਹ ਜਾਣਕਾਰੀ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦਿੱਤੀ। ਦੱਸਣਯੋਗ ਹੈ ਕਿ ਚੀਨ ਵਿਚ ਕੋਰੋਨਾਵਾਇਰਸ ਨਾਲ ਵੱਡੀ ਗਿਣਤੀ ਵਿਚ ਲੋਕ ਬੀਮਾਰ ਹਨ, ਜਿਸ ਕਰਕੇ ਕਈ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ।

ਅਧਿਕਾਰੀਆਂ ਨੇ ਦੱਸਿਆ ਕਿ 19 ਜਨਵਰੀ ਤੋਂ ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ 1,789 ਯਾਤਰੀਆਂ ਦੀ ਕੋਰੋਨਾਵਾਇਰਸ ਦੇ ਲੱਛਣਾਂ ਦੀ  ਜਾਂਚ ਹੋ ਚੁੱਕੀ ਹੈ। ਇਨ੍ਹਾਂ ਯਾਤਰੀਆਂ ਵਿਚੋਂ ਦੋ, ਜੋ ਕਿ ਚੀਨ ਤੋਂ ਇਥੇ ਆਏ ਸਨ, ਨੂੰ ਬੀਐਮਸੀ ਦੁਆਰਾ ਸੰਚਾਲਤ ਚਿੰਚਪੋਕਲੀ ਦੇ ਕਸਤੂਰਬਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸਿਹਤ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅਜੇ ਤੱਕ ਇਸ ਮਾਰੂ ਵਾਇਰਸ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਕਿਹਾ ਕਿ ਪਿਛਲੇ 14 ਦਿਨਾਂ ਵਿੱਚ ਕੋਈ ਯਾਤਰੀ ਜੋ ਕਿ ਵੂਹਾਨ ਤੋਂ ਚੀਨ ਵਿੱਚ ਲੰਘੇ ਸਨ ਨੂੰ ਥਰਮਲ ਸਕ੍ਰੀਨਿੰਗ ਦੁਆਰਾ ਸੰਕਰਮਿਤ ਨਹੀਂ ਪਾਇਆ ਗਿਆ।

ਚੀਨ ਵਿਚ ਕੋਰੋਨਾਵਾਇਰਸ ਦੇ ਮੱਦੇਨਜ਼ਰ, ਬ੍ਰਹਿਮ ਮੁੰਬਈ ਮਹਾਨਗਰ ਪਾਲਿਕਾ (ਬੀਐਮਸੀ) ਦੇ ਕਸਤੂਰਬਾ ਹਸਪਤਾਲ ਵਿਚ ਇਕ ਵੱਖਰਾ ਵਾਰਡ ਬਣਾਇਆ ਗਿਆ ਹੈ। ਬੀਐਮਸੀ ਦੇ ਕਾਰਜਕਾਰੀ ਸਿਹਤ ਅਧਿਕਾਰੀ ਡਾ. ਪਦਮਜਾ ਕੇਸਕਰ ਨੇ ਕਿਹਾ ਕਿ ਕੋਰੋਨਵਾਇਰਸ ਨਾਲ ਸੰਕਰਮਿਤ ਹੋਣ ਦੇ ਸ਼ੱਕੀ ਲੋਕਾਂ ਦੀ ਜਾਂਚ ਅਤੇ ਇਲਾਜ ਲਈ ਇਕ ਵੱਖਰਾ ਵਾਰਡ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋ ਲੋਕ ਜੋ ਚੀਨ ਤੋਂ ਆਏ ਹਨ, ਉਨ੍ਹਾਂ ਨੂੰ ਨਿਗਰਾਨੀ ਹੇਠ ਰੱਖਿਆ ਗਿਆ ਹੈ। ਉਨ੍ਹਾਂ ਨੂੰ ਹਲਕਾ ਜੁਕਾਮ ਹੈ ਅਤੇ ਸਰਦੀ-ਜੁਕਾਮ ਵਰਗੇ ਲੱਛਣ ਹਨ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39937 posts
  • 0 comments
  • 0 fans