Menu

ਕੋਰੋਨਾ ਵਾਇਰਸ ਨੂੰ ਲੈ ਕੇ ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ‘ਤੇ ਅਲਰਟ ਜਾਰੀ

ਅੰਮ੍ਰਿਤਸਰ ,24 ਜਨਵਰੀ – ਛੂਤ ਵਾਲੀ ਬਿਮਾਰੀ ਕੋਰੋਨਾ ਵਾਇਰਸ ਨੂੰ ਲੈ ਕੇ ਪੂਰੀ ਦੁਨੀਆ ‘ਚ ਦਹਿਸ਼ਤ ਦਾ ਮਾਹੌਲ ਹੈ। ਹਾਲ ਹੀ ਵਿੱਚ ਇਸ ਦੇ ਤੇਜ਼ੀ ਨਾਲ ਫੈਲਣ ਦੀ ਗੱਲ ਵੀ ਸਾਹਮਣੇ ਆਈ ਹੈ। ਕੋਰੋਨਾ ਵਾਇਰਸ ਏਸ਼ੀਆ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ।

ਚੀਨ ਵਿੱਚ ਰਹੱਸਮਈ ਕੋਰੋਨਾਵਾਇਰਸ ਮਨੁੱਖ ਤੋਂ ਮਨੁੱਖ ਵਿੱਚ ਫੈਲ ਰਿਹਾ ਹੈ। ਇਹ ਵਾਇਰਸ ਭਾਰਤ ਤੱਕ ਨਾ ਪਹੁੰਚੇ, ਇਸ ਦੇ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਅਲਰਟ ਹੋ ਗਿਆ ਹੈ ਅਤੇ ਬਚਾਅ ਲਈ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਨੂੰ ਚਿਤਾਵਨੀ ਜਾਰੀ ਕਰ ਦਿੱਤੀ ਹੈ।ਇਸ ਕਰਕੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ‘ਤੇ ਕੋਰੋਨਾ ਵਾਇਰਸ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਏਅਰਪੋਰਟ ‘ਤੇ ਬਾਹਰ ਤੋਂ ਆਉਣ ਵਾਲੇ ਮੁਸਾਫਰਾਂ ਖਾਸ ਕਰ ਚੀਨ ਦੀ ਫਲਾਈਟ ਤੋਂ ਆਉਣ ਵਾਲਿਆਂ ‘ਤੇ ਖਾਸ ਨਜ਼ਰ ਜਾ ਰਹੀ ਹੈ। ਇਸ ਵਾਇਰਸ ਨਾਲ ਸਬੰਧਤ ਸ਼ੱਕੀ ਮਰੀਜ਼ਾਂ ਬਾਰੇ ਤੁਰੰਤ ਸਿਹਤ ਵਿਭਾਗ ਨੂੰ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ।ਏਅਰਪੋਰਟ ਅਥਾਰਿਟੀ ਅਤੇ ਸਿਹਤ ਵਿਭਾਗ ਦੀ ਉੱਚ ਪੱਧਰੀ ਮੀਟਿੰਗ ‘ਚ ਕੋਰੋਨਾ ਵਾਇਰਸ ਨੂੰ ਲੈ ਕੇ ਵੱਡੇ ਫੈਸਲੇ ਲਏ ਗਏ ਹਨ। ਦੁਨੀਆ ਭਰ ਤੋਂ ਅੰਮ੍ਰਿਤਸਰ ਆਉਣ ਵਾਲੇ ਯਾਤਰੂਆਂ ਦੀ ਜਾਂਚ ਲਈ ਖਾਸ ਮਸ਼ੀਨਾਂ ਲਾਈਆਂ ਜਾਣਗੀਆਂ ਅਤੇ ਖਤਰਨਾਕ ਬਿਮਾਰੀ ਤੋਂ ਜਾਗਰੂਕ ਕਰਨ ਲਈ ਸੂਚਨਾ ਬੋਰਡ ਲਗਾਏ ਗਏ। ਇਸ ਦੇ ਇਲਾਵਾ ਡਾਕਟਰਾਂ ਦੀ ਟੀਮ ਤਾਇਨਾਤ ਕੀਤੀ ਜਾਵੇਗੀ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans