Menu

ਲੁਧਿਆਣਾ ‘ਚ ਫਾਈਨਾਂਸਰ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਲੁਧਿਆਣਾ, 24 ਜਨਵਰੀ – ਸਥਾਨਕ ਜਵਾਹਰ ਨਗਰ ਵਿਚ ਬੀਤੀ ਰਾਤ ਗੈਂਗਸਟਰ ਸੁਖਵਿੰਦਰ ਸਿੰਘ ਮੋਨੀ ਨੇ ਆਪਣੇ ਇਕ ਸਾਥੀ ਸਮੇਤ ਕਲੀਨਿਕ ‘ਚ ਦਾਖਲ ਹੋ ਕੇ ਫਾਈਨਾਂਸਰ ਹਰਜਿੰਦਰ ਸਿੰਘ ਜਿੰਦੀ ‘ਤੇ 6 ਗੋਲੀਆਂ ਦਾਗ ਦਿੱਤੀਆਂ ਹਨ। ਜਿਸ ਤੋਂ ਬਾਅਦ ਹਰਜਿੰਦਰ ਜਿੰਦੀ ਦੀ ਡੀ.ਐੱਮ.ਸੀ. ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਹਰਜਿੰਦਰ ਜਿੰਦੀ ਵੀਰਵਾਰ ਸ਼ਾਮ ਨੂੰ ਆਪਣੇ ਦੋਸਤ ਦੇ ਕਲੀਨਿਕ ਦੇ ਬਾਹਰ ਕੁਰਸੀ ‘ਤੇ ਬੈਠਾ ਸੀ। ਉਸ ਸਮੇਂ ਦੌਰਾਨ ਸਾਹਮਣਿਓਂ ਆਏ 2 ਨੌਜਵਾਨਾਂ ਨੇ ਉਸ ‘ਤੇ ਗੋਲੀ ਚਲਾਈ ਪਰ ਉਸ ਨੂੰ ਗੋਲੀ ਨਹੀਂ ਲੱਗੀ ਅਤੇ ਉਹ ਕਲੀਨਿਕ ਦੇ ਅੰਦਰ ਵੱਲ ਭੱਜਿਆ ਤਾਂ ਦੋਵਾਂ ਨੇ ਕਲੀਨਿਕ ਦੇ ਅੰਦਰ ਦਾਖਲ ਹੋ ਕੇ ਉਸ ‘ਤੇ 6 ਗੋਲੀਆਂ ਦਾਗ ਦਿੱਤੀਆਂ।ਜਿਸ ਤੋਂ ਬਾਅਦ ਦੋਵੇਂ ਨੌਜਵਾਨ ਮਾਰਕਿਟ ਵਿਚ ਆ ਕੇ ਹਵਾਈ ਫਾਇਰ ਕਰ ਕੇ ਫਰਾਰ ਹੋ ਗਏ। ਇਸ ਵਾਰਦਾਤ ਤੋਂ ਬਾਅਦ ਸਥਾਨਕ ਲੋਕਾਂ ਨੇ ਲਹੂ-ਲੁਹਾਨ ਹਾਲਤ ਵਿਚ ਜਿੰਦੀ ਨੂੰ ਕਾਰ ਵਿਚ ਇਲਾਜ ਲਈ ਹਸਪਤਾਲ ਪਹੁੰਚਾਇਆ। ਜਿਥੇ ਉਸ ਦੀ ਮੌਤ ਹੋ ਗਈ ਹੈ। ਪੁਲਿਸ ਮੁਤਾਬਕ ਜਿੰਦੀ ਦਾ ਫਾਈਨਾਂਸ ਦਾ ਕੰਮ ਸੀ ਅਤੇ ਬੱਸ ਅੱਡੇ ਦੇ ਕੋਲ ਆਪਣਾ ਹੋਟਲ ਬਣਾ ਰਿਹਾ ਸੀ।ਇਸ ਘਟਨਾ ਦੀ ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਦੇਖਦੇ ਹੀ ਦੇਖਦੇ ਪੂਰਾ ਇਲਾਕਾ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ। ਪੁਲਿਸ ਨੇ ਮੌਕੇ ਤੋਂ ਮਿਲੀ ਫੁਟੇਜ ਤੋਂ ਇਕ ਕਾਤਲ ਮੋਨੀ ਦੀ ਪਛਾਣ ਕੀਤੀ ਹੈ। ਮੋਨੀ ਨੇ ਨਵੰਬਰ ਮਹੀਨੇ ਵਿਚ ਜਗਰਾਓਂ ਦੇ ਪਿੰਡ ਪੱਖੋਵਾਲ ਵਿਚ ਆਪਣੇ ਸਾਥੀਆਂ ਸਮੇਤ ਐੱਸ.ਬੀ.ਆਈ. ਬੈਂਕ ਦਾ ਏ.ਟੀ.ਐੱਮ. ਲੁੱਟਿਆ ਸੀ ਅਤੇ ਪੁਲਿਸ ਨੂੰ ਉਸ ਦੀ ਭਾਲ ਸੀ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans