Menu

ਹਜ਼ਾਰ ਵਾਰ ਝੂਠ ਮਾਰਨ ‘ਤੇ ਉਹ ਸੱਚ ਬਣ ਜਾਂਦਾ ਹੈ – ਸੁਖਬੀਰ ਬਾਦਲ

ਫ਼ਰੀਦਕੋਟ,30 ਜਨਵਰੀ – ਪੰਜਾਬ ਵਿੱਚ ਕਿਸਾਨਾਂ ਦਾ ਕਾਰਜ਼ਾ ਮਾਫ਼ੀ ,ਕਿਸਾਨਾਂ ਵੱਲੋਂ ਖੁਦਕੁਸ਼ੀਆਂਬਿਜਲੀ ਦੀ ਦਰਾਂਬੇਰੁਜਗਾਰੀ ਜਿਹੇ ਹੋਰ ਕਈ ਮੁੱਦਿਆਂ ਨੂੰ ਲੈ ਕੇ ਪੰਜਾਬ ਭਰ ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਹੈ। ਇਸ ਲੜੀ ਵਿੱਚ ਅੱਜ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਚ ਫ਼ਰੀਦਕੋਟ ਵਿੱਚ ਰੋਸ ਧਰਨਾ ਕੀਤਾ। ਇਸ ਵਿੱਚ ਬੀਜੇਪੀ ਅਕਾਲੀ ਦਲ ਦੀ ਲੋਕਲ ਲੀਡਰਸ਼ਿਪ ਤੋਂ ਇਲਾਵਾ ਸਿਕੰਦਰ ਸਿੰਘ ਮਲੂਕਾਗੁਲਜ਼ਾਰ ਸਿੰਘ ਰਣੀਕੇਮਹੇਸ਼ਿੰਦਰ ਗਰੇਵਾਲਮਨਤਾਰ ਬਰਾੜ ਸ਼ਾਮਲ ਹੋਏ। ਇਸ ਧਰਨੇ ਚ ਵੱਡੀ ਗਿਣਤੀ ਵਿੱਚ ਅਕਾਲੀ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ।

ਇਸ ਧਰਨੇ ਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਕਾਂਗਰਸ ਸਰਕਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਵਿਰੁੱਧ ਜੰਮ ਕੇ ਵਰ੍ਹੇ ਤੇ ਸੂਬੇ ਚ ਵਿਗੜ ਰਹੀ ਕਾਨੂੰਨ ਵਿਵਸਥਾ ਲਈ ਕੈਪਟਨ ਸਰਕਾਰ ਨੂੰ ਜਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਵਿਗੜ ਰਹੀ ਆਰਥਿਕ ਹਾਲਤ ਤੇ ਬਿਜਲੀ ਦੀਆਂ ਦਰਾਂ ਚ ਲਗਾਤਾਰ ਹੋ ਰਹੇ ਵਾਧੇ ਲਈ ਸੂਬੇ ਦੀ ਕਾਂਗਰਸ ਸਰਕਾਰ ਜਿੰਮੇਵਾਰ ਹੈ। ਸੁਖਬੀਰ ਬਾਦਲ ਨੇ ਆਪਣੇ ਭਾਸ਼ਣ ਚ ਕੈਪਟਨ ਵੱਲੋਂ ਕੋਈ ਵੀ ਵਾਅਦਾ ਪੂਰਾ ਨਹੀਂ ਕਰਨ ਦੇ ਇਲਜ਼ਾਮ ਲਗਾਏ। ਇਸ ਦੇ ਨਾਲ ਹੀ ਉਨ੍ਹਾਂ ਨੇ ਦਾਅਵਾ ਕੀਤਾ ਕਿ ਅਗਲੀਆਂ ਚੋਣ ਚ ਅਕਾਲੀਬੀਜੇਪੀ ਸਰਕਾਰ ਹੀ ਬਣੇਗੀ।

ਬਹਿਬਲ ਗੋਲੀ ਕਾਂਡ ਦੇ ਮੁੱਖ ਗਵਾਹ ਦੀ ਮੌਤ ਤੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਮੰਤਰੀ ਕੁਝ ਪੁਲਿਸ ਅਧਿਕਾਰੀਆਂ ਨੂੰ ਬਚਾਉਣ ਲਈ ਉਨ੍ਹਾਂ ਤੇ ਦਬਾਅ ਪਾ ਰਹੇ ਹਨ। ਇਸ ਕਾਰਨ ਉਨ੍ਹਾਂ ਦੀ ਮੌਤ ਹੋਈ। ਬਹਿਬਲ ਗੋਲੀਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੇ ਪਰਿਵਾਰ ਲਈ ਉਨ੍ਹਾਂ ਨੇ ਕਿਹਾ ਕਿ ਅਕਾਲੀ ਹਮੇਸ਼ਾ ਉਨ੍ਹਾਂ ਦੇ ਨਾਲ ਹੈ ਤੇ ਉਨ੍ਹਾਂ ਨੂੰ ਇਨਸਾਫ ਦਵਾਉਣ ਲਈ ਧਰਨੇ ਲਾਉਣ ਪਏ ਜਾਂ ਹਾਈਕੋਰਟ ਤਕ ਜਾਣ ਨੂੰ ਤਿਆਰ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਹਰ ਤਰੀਕੇ ਨਾਲ ਪੀੜਤ ਪਰਿਵਾਰ ਦੇ ਨਾਲ ਖੜ੍ਹੇ ਹਾਂ।

ਸੀਨੀਅਰ ਵੱਲੋਂ ਅਪਮਾਨਿਤ ਕੀਤੇ ਜਾਣ ‘ਤੇ ਛੱਡੀ…

ਆਂਧਰਾ ਪ੍ਰਦੇਸ਼ , 18 ਅਪ੍ਰੈਲ 2024- ਸਾਬਕਾ ਪੁਲਿਸ ਕਾਂਸਟੇਬਲ ਉਦੈ ਕ੍ਰਿਸ਼ਨਾ ਰੈੱਡੀ ਨੇ UPSC ਸਿਵਲ ਸਰਵਿਸਿਜ਼ ਪ੍ਰੀਖਿਆ 2023 ਵਿਚ…

ਦੁਬਈ ‘ਚ ਭਾਰੀ ਮੀਂਹ ਤੇ…

18 ਅਪ੍ਰੈਲ 2024: ਦੁਬਈ ‘ਚ ਭਾਰੀ ਮੀਂਹ…

ਗੁਜਰਾਤ ਦੇ ਭਰੂਚ ‘ਚ ਭਗਵੰਤ…

ਚੰਡੀਗੜ੍ਹ, 17 ਅਪ੍ਰੈਲ 2024- ਪੰਜਾਬ ਦੇ ਮੁੱਖ…

ਚੰਡੀਗੜ੍ਹ ‘ਚ ਨਹੀਂ ਬਣੀ ਗੱਲ,…

ਨਵੀਂ ਦਿੱਲੀ, 17 ਅਪ੍ਰੈਲ 2024: ਅਨੁਸੂਚਿਤ ਜਾਤੀਆਂ ਲਈ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39790 posts
  • 0 comments
  • 0 fans