Menu

ਜਸਟਿਸ ਧਵਨ ਨੇ ਰਾਣਾ ਗੁਰਮੀਤ ਸਿੰਘ ਸੋਢੀ ਦੀ ਹਾਜ਼ਰੀ ਵਿੱਚ ਐਨ.ਆਰ.ਆਈ. ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ, 7 ਫਰਵਰੀ – ਜਸਟਿਸ (ਸੇਵਾਮੁਕਤ) ਸ਼ੇਖਰ ਧਵਨ ਨੇ ਅੱਜ ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਤੇ ਹੋਰਾਂ ਦੀ ਹਾਜ਼ਰੀ ਵਿੱਚ ਅੱਜ ਐਨ.ਆਰ.ਆਈ. ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਸਮੇਂ ਕਮਿਸ਼ਨ ਦੇ ਦੋ ਹੋਰ ਮੈਂਬਰਾਂ ਐਮ.ਪੀ. ਸਿੰਘ ਤੇ ਸ਼ਵਿੰਦਰ ਸਿੰਘ ਸਿੱਧੂ ਨੇ ਵੀ ਆਪਣੇ ਅਹੁਦੇ ਸੰਭਾਲੇ।
ਚੇਅਰਮੈਨ ਤੇ ਹੋਰ ਮੈਂਬਰਾਂ ਦੀ ਵਧਾਈ ਦਿੰਦਿਆਂ ਰਾਣਾ ਸੋਢੀ ਨੇ ਸ੍ਰੀ ਧਵਨ ਵੱਲੋਂ ਨਿਆਇਕ ਪ੍ਰਣਾਲੀ ਦੀ ਮਜ਼ਬੂਤੀ ਵਿੱਚ ਪਾਏ ਲਾਮਿਸਾਨ ਯੋਗਦਾਨ ਨੂੰ ਯਾਦ ਕੀਤਾ। ਉਨਾਂ ਉਮੀਦ ਜਤਾਈ ਕਿ ਇਨਾਂ ਤਿੰਨਾਂ ਦੀ ਅਗਵਾਈ ਵਿੱਚ ਕਮਿਸ਼ਨ ਨੂੰ ਬੇਹੱਦ ਲਾਭ ਮਿਲੇਗਾ ਅਤੇ ਪਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਨੂੰ ਛੇਤੀ ਹੱਲ ਕਰਨ ਵਿੱਚ ਮਦਦ ਮਿਲੇਗੀ। ਦੁਨੀਆ ਦੇ ਵੱਖ ਵੱਖ ਕੋਨਿਆਂ ਵਿੱਚ ਆਪਣੇ ਕੰਮਾਂ ਰਾਹੀਂ ਪੰਜਾਬ ਤੇ ਭਾਰਤ ਦਾ ਮਾਣ ਵਧਾਉਣ ਵਾਲੇ ਪਰਵਾਸੀ ਪੰਜਾਬੀਆਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨਾਂ ਦੱਸਿਆ ਕਿ ਸਰਕਾਰ ਐਨ.ਆਰ.ਆਈਜ਼ ਦੇ ਕੇਸਾਂ ਨਾਲ ਛੇਤੀ ਸਿੱਝਣ ਲਈ ਵਿਸ਼ੇਸ਼ ਅਦਾਲਤਾਂ ਸ਼ੁਰੂ ਕਰੇਗੀ।
ਚੇਅਰਮੈਨ ਦੀ ਜ਼ਿੰਮੇਵਾਰੀ ਦੇਣ ਉਤੇ ਧੰਨਵਾਦ ਕਰਦਿਆਂ ਜਸਟਿਸ ਧਵਨ ਨੇ ਭਰੋਸਾ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੇ ਸਮਰਪਣ ਨਾਲ ਨਿਭਾਉਣਗੇ। ਇਸ ਮੌਕੇ ਚੇਅਰਮੈਨ ਹਰਿਆਣਾ ਖਪਤਕਾਰ ਫੋਰਮ ਜਸਟਿਸ ਟੀ.ਪੀ.ਐਸ. ਮਾਨ, ਮੈਂਬਰ ਐਨ.ਆਰ.ਆਈ. ਕਮਿਸ਼ਨ ਪੰਜਾਬ ਸ੍ਰੀ ਗੁਰਜੀਤ ਸਿੰਘ ਲਹਿਲ, ਸਕੱਤਰ ਐਨ.ਆਰ.ਆਈ. ਕਮਿਸ਼ਨ ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਸ੍ਰੀ ਐਮ.ਪੀ. ਸਿੰਘ ਅਤੇ ਸ੍ਰੀ ਅਨਿਲ ਸ਼ਰਮਾ ਹਾਜ਼ਰ ਸਨ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans