Menu

ਹਰਸਿਮਰਤ ਬਾਦਲ ਵੱਲੋਂ ਯੂਏਈ ਦੀ ਖੁਰਾਕ ਸੁਰੱਖਿਆ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ , 18 ਫਰਵਰੀ – ਭਾਰਤ ਵਿਚ ਫੂਡ ਪ੍ਰੋਸੈਸਿੰਗ ਸੈਕਟਰ ਅੰਦਰ ਮੌਕਿਆਂ ਬਾਰੇ ਇੱਕ ਕਾਰੋਬਾਰੀ ਗੋਲਮੇਜ਼ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਯੂਏਈ ਦੀਆਂ ਕੰਪਨੀਆਂ ਨੂੰ ਦਿੱਲੀ ਵਿਚ 21 ਤੋਂ 23 ਫਰਵਰੀ ਤੱਕ ਆਯੋਜਿਤ ਕੀਤੀ ਜਾ ਰਹੀ ਪਹਿਲੀ ਆਰਗੈਨਿਕ ਭੋਜਨ ਪ੍ਰਦਰਸ਼ਨੀ ਵਿਚ ਭਾਗ ਲੈਣ ਦਾ ਸੱਦਾ ਦਿੱਤਾ।

ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਦੁਬਈ ਵਿਖੇ ਗਲਫੂਡ 2020 ਦੌਰਾਨ ਆਪਣੀ ਹਮਰੁਤਬਾ ਯੂਏਈ ਦੀ ਖੁਰਾਕ ਸੁਰੱਖਿਆ ਮੰਤਰੀ ਮਰੀਅਮ ਬਿੰਟ ਮੁਹੰਮਦ ਸਈਅਦ ਹਰੇਬ ਅਲੀ ਮੁਹੈਰੀ ਨੂੰ ਮਿਲੇ। ਦੋਵੇਂ ਮੰਤਰੀਆਂ ਨੇ ਖੁਰਾਕ ਸੁਰੱਖਿਆ ਦੇ ਖੇਤਰ ਵਿਚ ਦੋਵੇਂ ਦੇਸ਼ਾਂ ਵਿਚਕਾਰ ਮੌਜੂਦਾ ਦੁਵੱਲੇ ਸਹਿਯੋਗ ਉੱਤੇ ਤਸੱਲੀ ਪ੍ਰਗਟ ਕੀਤੀ। ਦੱਸਣਯੋਗ ਹੈ ਕਿ ਭਾਰਤ ਯੂਏਈ ਨੂੰ ਖੁਰਾਕ ਉਤਪਾਦ ਨਿਰਯਾਤ ਕਰਨ ਵਾਲੇ ਵੱਡੇ ਦੇਸ਼ਾਂ ਵਿਚੋਂ ਇੱਕ ਹੈ। ਇਸੇ ਦੌਰਾਨ ਦੋਵੇਂ ਮੰਤਰੀਆਂ ਨੇ ਭਾਰਤ ਅਤੇ ਯੂਏਈ ਵਿਚਕਾਰ ਸਹਿਯੋਗ ਨੂੰ ਹੋਰ ਵਧਾਉਣ ਲਈ ਵੱਖ ਵੱਖ ਤਰੀਕਿਆਂ ਉੱਤੇ ਵਿਚਾਰ ਚਰਚਾ ਕੀਤੀ।

ਇਸ ਸਬੰਧੀ ਦੋਵੇਂ ਮੰਤਰੀਆਂ ਨੇ ਦੋਵੇਂ ਦੇਸ਼ਾਂ ਦੀ ਉੱਚ ਲੀਡਰਸ਼ਿਪ ਦੇ ਨਜ਼ਰੀਏ ਅਨੁਸਾਰ ਭਾਰਤ ਵਿਚ ਖੁਰਾਕ ਸੈਕਟਰ ਅੰਦਰ ਯੂਏਈ ਦੇ ਨਿਵੇਸ਼ ਬਾਰੇ ਚਰਚਾ ਕੀਤੀ। ਦੋਵੇਂ ਮੰਤਰੀਆਂ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਦੋਵੇਂ ਧਿਰਾਂ ਖਾਰੇ ਪਾਣੀ ਨਾਲ ਖੇਤੀਬਾੜੀ ਵਰਗੇ ਨਵੇਂ ਖੇਤਰਾਂ ਵਿਚ ਇੱਕ ਦੂਜੇ ਨਾਲ ਸੂਚਨਾ ਸਾਂਝੀ ਕਰ ਸਕਦੀਆਂ ਹਨ। ਬੀਬੀ ਬਾਦਲ ਨੇ ਦੱਸਿਆ ਕਿ ਭਾਰਤ ਵਿਚ ਫੂਡ ਪ੍ਰੋਸੈਸਿੰਗ ਸੈਕਟਰ ਅੰਦਰ ਨਿਵੇਸ਼ ਦੀਆਂ ਸ਼ਾਨਦਾਰ ਸੰਭਾਵਨਾਵਾਂ ਹਨ। ਯੂਏਈ ਨੇ ਭਾਰਤ ਅੰਦਰ ਫੂਡ ਪ੍ਰੋਸੈਸਿੰਗ ਦੇ ਕੋਲਡ ਚੇਨਜ਼, ਫੂਡ ਪਾਰਕਾਂ, ਠੇਕੇ ਉੱਤੇ ਖੇਤੀ ਅਤੇ ਯੋਜਨਾਬੰਦੀ ਦੇ ਖੇਤਰ ਵਿਚ ਨਿਵੇਸ਼ ਦੀਆਂ ਸੰਭਾਵਨਾਵਾਂ ਬਾਰੇ ਹਾਂ-ਪੱਖੀ ਹੁੰਗਾਰਾ ਦਿੱਤਾ।

ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਬੀਬੀ ਬਾਦਲ ਨੇ ਭਾਰਤ ਵਿਚ ਫੂਡ ਪ੍ਰੋਸੈਸਿੰਗ ਸੈਕਟਰ ਅੰਦਰ ਮੌਕਿਆਂ ਬਾਰੇ ਜਾਣਕਾਰੀ ਦੇਣ ਲਈ ਇੱਕ ਕਾਰੋਬਾਰੀ ਗੋਲਮੇਜ਼ ਨੂੰ ਸੰਬੋਧਨ ਕੀਤਾ। ਤਕਰੀਬਨ 50 ਤੋਂ ਵੱਧ ਬਿਜ਼ਨਸ ਘਰਾਣਿਆਂ, ਵਪਾਰੀਆਂ ਅਤੇ ਨਿਵੇਸ਼ਕਾਂ ਨੇ ਇਸ ਗੋਲਮੇਜ਼ ਵਿਚ ਭਾਗ ਲਿਆ। ਕੇਂਦਰੀ ਮੰਤਰੀ ਨੇ ਭਾਰਤ ਸਰਕਾਰ ਵੱਲੋਂ ਫੂਡ ਪ੍ਰੋਸੈਸਿੰਗ ਸੈਕਟਰ ਵਿਚ ਕਾਰੋਬਾਰ ਦੀ ਸੌਖ ਲਈ ਅਤੇ ਨਿਵੇਸ਼ਕ ਪੱਖੀ ਨੀਤੀਆਂ ਬਣਾਉਣ ਲਈ ਪਿਛਲੇ ਕੁੱਝ ਸਾਲਾਂ ਤੋਂ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਨੇ ਵਪਾਰਕ ਘਰਾਣਿਆਂ ਨੂੰ ਫੂਡ ਪਾਰਕਾਂ ਵਿਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਜਿਸ ਵਾਸਤੇ ਭਾਰਤ ਸਰਕਾਰ 50 ਕਰੋੜ ਰੁਪਏ ਤਕ ਦੀ ਸਹਾਇਤਾ ਦਿੰਦੀ ਹੈ।

ਉਨ੍ਹਾਂ ਨੇ ਟਮਾਟਰ, ਪਿਆਜ਼ ਅਤੇ ਆਲੂ ਦੇ ਸਾਂਝੇ ਉਤਪਾਦਨ ਲਈ ਭਾਰਤ ਸਰਕਾਰ ਦੀ ਆਪਰੇਸ਼ਨ ਗਰੀਨ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ। ਉਹਨਾਂ ਇਸ ਗੱਲ ਉੱਤੇ ਵੀ ਜ਼ੋਰ ਦਿੱਤਾ ਕਿ ਭਾਰਤ ਇਸ ਦੇ ਉੱਤਰ ਪੂਰਬੀ ਸੂਬਿਆਂ ਕਰਕੇ ਆਰਗੈਨਿਕ ਭੋਜਨ ਵਿਚ ਇੱਕ ਵੱਡਾ ਖਿਡਾਰੀ ਬਣ ਸਕਦਾ ਹੈ। ਉਹਨਾਂ ਯੂਏਈ ਦੀਆਂ ਕੰਪਨੀਆਂ ਨੂੰ ਦਿੱਲੀ ਵਿਚ 21 ਤੋਂ 23 ਫਰਵਰੀ ਤਕ ਆਯੋਜਿਤ ਕੀਤੀ ਜਾ ਰਹੀ ਪਹਿਲੀ ਆਰਗੈਨਿਕ ਭੋਜਨ ਪ੍ਰਦਰਸ਼ਨੀ ਵਿਚ ਭਾਗ ਲੈਣ ਦਾ ਸੱਦਾ ਦਿੱਤਾ।

ਗੁਜਰਾਤ ਦੇ ਭਰੂਚ ‘ਚ ਭਗਵੰਤ ਮਾਨ ਨੇ…

ਚੰਡੀਗੜ੍ਹ, 17 ਅਪ੍ਰੈਲ 2024- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਗੁਜਰਾਤ ਦੇ ਭਰੂਚ ਲੋਕ ਸਭਾ ਹਲਕੇ…

ਚੰਡੀਗੜ੍ਹ ‘ਚ ਨਹੀਂ ਬਣੀ ਗੱਲ,…

ਨਵੀਂ ਦਿੱਲੀ, 17 ਅਪ੍ਰੈਲ 2024: ਅਨੁਸੂਚਿਤ ਜਾਤੀਆਂ ਲਈ…

ਸਲਮਾਨ ਖਾਨ ਦੇ ਘਰ ‘ਤੇ…

17 ਅਪ੍ਰੈਲ 2024- ਬਾਲੀਵੁੱਡ ਅਦਾਕਾਰ ਸਲਮਾਨ ਖਾਨ…

ਪਤੀ ਦੇ ਨਜ਼ਾਇਜ਼ ਸਬੰਧਾਂ ਤੋਂ…

17 ਅਪ੍ਰੈਲ 2024- ਇੰਦੌਰ ‘ਚ ਇਕ 40…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39782 posts
  • 0 comments
  • 0 fans