Menu

ਨਸ਼ੇੜੀ ਪੁੱਤ ਨੂੰ ਮਾਂ ਨੇ ਜ਼ਹਿਰ ਦੇ ਕੇ ਮਾਰਿਆ ਤੇ ਫੇਰ ਲਾਸ਼ ਦੇ ਕੀਤੇ ਟੁਕੜੇ

ਚੇਨਈ, 19 ਫਰਵਰੀ – ਤਾਮਿਲਨਾਡੁ ਵਿਚ ਇਕ ਇੰਜੀਨੀਅਰ ਨੂੰ ਕਥਿਤ ਤੌਰ ਤੇ ਉਸ ਦੀ ਮਾਂ ਨੇ ਜ਼ਹਿਰ ਦੇ ਕੇ ਮਾਰ ਦਿੱਤਾ ਅਤੇ ਉਸ ਦੀ ਲਾਸ਼ ਦੇ ਕਈ ਟੁਕੜੇ ਕਰ ਦਿੱਤੇ। ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਔਰਤ ਆਪਣੇ ਪੁੱਤਰ ਦੀ ਨਸ਼ੇ ਦੀ ਆਦਤ ਤੋਂ ਪ੍ਰੇਸ਼ਾਨ ਸੀ। ਮ੍ਰਿਤਕ ਦੀ ਪਛਾਣ ਵਿਗਨੇਸ਼ਵਰਣ (30) ਵਜੋਂ ਹੋਈ ਹੈ। ਉਸਦੀ ਸਿਰ ਕੱਟੀ ਲਾਸ਼ ਮਿਲੀ ਸੀ ਜਿਸ ਦੇ ਹੱਥ ਪੈਰ ਵੱਢੇ ਹੋਏ ਸਨ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੇ ਦੱਸਿਆ ਕਿ ਲਾਸ਼ ਦੇ ਟੁਕੜਿਆਂ ਨੂੰ ਕਸਬੇ ਦੇ ਵੱਖ-ਵੱਖ ਹਿੱਸਿਆਂ ਵਿਚ ਸੁੱਟ ਦਿੱਤਾ ਗਿਆ ਸੀ। ਪੁਲਿਸ ਅਨੁਸਾਰ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਕ ਔਰਤ ਅਤੇ ਮਰਦ ਨੂੰ ਬੋਰੇ ਵਿਚੋਂ ਕੁੱਝ ਬਾਹਰ ਸੁਟਦਿਆਂ ਦੇਖਿਆ ਗਿਆ ਸੀ। ਉਸ ਤੋਂ ਬਾਅਦ ਸੀਸੀਟੀਵੀ ਫੁਟੇਜ ਦੇਖ ਦੇ ਔਰਤ ਤੋਂ ਪੁਛਗਿੱਛ ਕੀਤੀ ਤਾਂ ਉਸ ਨੇ ਆਪਣੇ ਪੁੱਤਰ ਦੀ ਹੱਤਿਆ ਦੀ ਗੱਲ ਕਬੂਲੀ। ਔਰਤ ਨੇ ਦੱਸਿਆ ਕਿ ਉਹ ਆਪਣੇ ਪੁੱਤਰ ਦੇ ਨਸ਼ੇ ਦੀ ਆਦਤ ਤੋਂ ਪ੍ਰੇਸ਼ਾਨ ਸੀ, ਜੋ ਅਕਸਰ ਹੀ ਨਸ਼ੇ ਵਿਚ ਹੰਗਾਮਾ ਕਰਦਾ ਸੀ। ਪੁਲਿਸ ਅਨੁਸਾਰ ਉਹ ਕਥਿਤ ਤੌਰ ਉਤੇ ਚੋਰੀ ਦੇ ਮਾਮਲਿਆਂ ਵਿਚ ਵੀ ਸ਼ਾਮਿਲ ਸੀ।

ਔਰਤ ਨੇ ਦੱਸਿਆ ਕਿ ਐਤਵਾਰ ਨੂੰ ਜਦੋਂ ਵਿਗਨੇਸ਼ਵਰਣ ਘਰ ਆਇਆ ਤਾਂ ਉਸ ਦੀ ਮਾਂ ਨੇ ਉਸ ਨੂੰ ਖਾਣੇ ਵਿਚ ਜ਼ਹਿਰ ਮਿਲਾ ਦਿੱਤਾ, ਜਿਸ ਨੂੰ ਖਾਣ ਤੋਂ ਬਾਅਦ ਉਸ ਦੀ ਮੌਤ ਹੋ ਗਈ। ਪੁਲਿਸ ਨੇ ਕਿਹਾ ਔਰਤ ਨੇ ਪੁੱਤਰ ਦੀ ਲਾਸ਼ ਨੂੰ ਟਿਕਾਣੇ ਲਾਉਣ ਵਿਚ ਕਿਸ ਦੀ ਮਦਦ ਲਈ, ਉਸ ਦੀ ਜਾਂਚ ਕੀਤੀ ਜਾ ਰਹੀ ਹੈ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39852 posts
  • 0 comments
  • 0 fans