Menu

ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਦੇ ਹੱਕ ‘ਚ ‘ਆਪ’ ਵਿਧਾਇਕਾਂ ਨੇ ਵਿਧਾਨ ਸਭਾ ਮੂਹਰੇ ਕੀਤਾ ਪ੍ਰਦਰਸ਼ਨ

ਚੰਡੀਗੜ੍ਹ, 27 ਫਰਵਰੀ – ਪੰਜਾਬ ਵਿਧਾਨ ਸਭਾ ‘ਚ ਬਜਟ ਇਜਲਾਸ ਦੇ 5ਵੇਂ ਦਿਨ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਨੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਸੂਬੇ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਵਿਧਾਨ ਸਭਾ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ‘ਆਪ’ ਵਿਧਾਇਕਾਂ ਨੇ ਮੂੰਹਾਂ ‘ਤੇ ਮਾਸਕ ਪਾ ਕੇ ਸਰਕਾਰ ਦੀ ਖਿੱਲੀ ਉਡਾਈ, ਕਿਉਂਕਿ ਬੀਤੇ ਕੱਲ੍ਹ ਸਦਨ ‘ਚ ਰਾਜਪਾਲ ਦੇ ਭਾਸ਼ਣ ‘ਤੇ ਬੋਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਚੀਨ ‘ਚ ਕਰੋਨਾ ਵਾਇਰਸ ਫੈਲਣ ਕਾਰਨ ਨੌਜਵਾਨਾਂ ਨੂੰ ਸਮਾਰਟ ਫ਼ੋਨ ਦੇਣ ‘ਚ ਦੇਰੀ ਹੋ ਰਹੀ ਹੈ।
ਰੋਸ ਪ੍ਰਦਰਸ਼ਨ ਦੌਰਾਨ ਮੀਡੀਆ ਨੂੰ ਪ੍ਰਤੀਕਿਰਿਆ ਦਿੰਦੇ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਵਿਅੰਗ ਕੀਤਾ ਕਿ ਪੰਜਾਬ ਸਰਕਾਰ ਦੀ ਨਖਿੱਧ ਕਾਰਗੁਜ਼ਾਰੀ ‘ਤੇ ਚੀਨ ਦੇ ਕਰੋਨਾ ਵਾਇਰਸ ਦਾ ਨਹੀਂ ਸਗੋਂ ਕੈਪਟਨ ਅਮਰਿੰਦਰ ਸਿੰਘ ਦੇ ‘ਕਰੋ ਨਾ ਵਾਇਰਸ’ ਦਾ ਸ਼ਿਕਾਰ ਹੈ। ਇਸ ‘ਕਰੋ ਨਾ ਵਾਇਰਸ’ ਕਾਰਨ ਕੈਪਟਨ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਤੋਂ ਨਾ ਕੋਈ ਚੋਣ ਵਾਅਦਾ ਪੂਰਾ ਨਹੀਂ ਕੀਤਾ ਅਤੇ ਨਾ ਕੋਈ ਕੰਮ ਕੀਤਾ ਹੈ। ਜਿਸ ਕਾਰਨ ਨਾ ਕੇਵਲ ਕਿਸਾਨ ਅਤੇ ਮਜ਼ਦੂਰ ਹੀ ਤ੍ਰਾਹ-ਤ੍ਰਾਹ ਨਹੀਂ ਕਰ ਰਹੇ ਸਗੋਂ ਹਰੇਕ ਵਰਗ ਦੁਖੀ ਤੇ ਨਿਰਾਸ਼ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੂਰਾ ਕਰਜ਼ਾ ਮਾਫ਼ ਕਰਨ ਦੇ ਫਾਰਮ ਭਰਾ ਕੇ ਕੈਪਟਨ ਨੇ ਸੱਤਾ ਤਾਂ ਹਾਸਲ ਕਰ ਲਈ ਪਰੰਤੂ ਕਿਸਾਨਾਂ-ਮਜ਼ਦੂਰਾਂ ਨਾਲ ਕੀਤੇ ਵਾਅਦੇ ਤੋਂ ਭੱਜ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵਾਅਦੇ ਮੁਤਾਬਿਕ ਕਰਜ਼ਾ ਮੁਆਫ਼ ਨਾ ਕਰਕੇ ਧੋਖਾ ਕੀਤਾ ਉੱਤੋਂ ਝੂਠੇ ਪ੍ਰਚਾਰ ‘ਤੇ ਕਰੋੜਾਂ ਰੁਪਏ ਖ਼ਰਚ ਕਰ ਰਹੇ ਹਨ।
‘ਆਪ’ ਆਗੂਆਂ ਨੇ ਕਿਸਾਨਾਂ ਮਜ਼ਦੂਰਾਂ ਦੀ ਪੂਰਨ ਕਰਜ਼ਾ ਮੁਆਫ਼ੀ, ਆਵਾਰਾ ਪਸ਼ੂਆਂ ਦੇ ਨੁਕਸਾਨ ਨੂੰ ਰੋਕਣ, ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਤਰਜ਼ ‘ਤੇ ਪੰਜਾਬ ‘ਚ ਵੀ ਸਵਾਮੀਨਾਥਨ ਸਿਫ਼ਾਰਿਸ਼ਾਂ ਦੇ ਆਧਾਰ ‘ਤੇ ਲਾਭ ਦੇਣ, ਮਜ਼ਦੂਰਾਂ ਦੇ ਕਰਜ਼ੇ ਮਾਫ਼ ਅਤੇ ਮਨਰੇਗਾ ਮਜ਼ਦੂਰਾਂ ਦੀ ਬਕਾਇਆ ਮਜ਼ਦੂਰੀ ਜਾਰੀ ਕਰਨ, ਕੇਂਦਰ ਸਰਕਾਰ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ (ਐਮਐਸਪੀ) ਅਤੇ ਮੌਜੂਦਾ ਮੰਡੀਕਰਨ ਢਾਂਚੇ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਦਾ ਇੱਕਜੁੱਟ ਵਿਰੋਧ ਵਰਗੇ ਮੁੱਦੇ ਉਠਾਏ।
ਇਸ ਮੌਕੇ ਪ੍ਰਿੰਸੀਪਲ ਬੁੱਧ ਰਾਮ, ਪ੍ਰੋ. ਬਲਜਿੰਦਰ ਕੌਰ, ਸਰਬਜੀਤ ਕੌਰ ਮਾਣੂੰਕੇ, ਰੁਪਿੰਦਰ ਕੌਰ ਰੂਬੀ, ਮੀਤ ਹੇਅਰ, ਜੈ ਕ੍ਰਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ ਅਤੇ ਮਾਸਟਰ ਬਲਦੇਵ ਸਿੰਘ, ਬੁਲਾਰੇ ਗੋਬਿੰਦਰ ਮਿੱਤਲ ਅਤੇ ਸਟੇਟ ਮੀਡੀਆ ਹੈੱਡ ਮਨਜੀਤ ਸਿੰਘ ਸਿੱਧੂ ਮੌਜੂਦ ਸਨ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans