ਚੰਡੀਗੜ੍ਹ, 27 ਫਰਵਰੀ- ਹਰਿਆਣਾ ਦੀ ਭਾਜਪਾ ਸਰਕਾਰ ‘ਚ ਮੰਤਰੀ ਰਣਜੀਤ ਚੌਟਾਲਾ ਨੇ ਦਿੱਲੀ ਹਿੰਸਾ ‘ਤੇ ਵਿਵਾਦਿਤ ਬਿਆਨ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦੰਗੇ ਤਾਂ ਹੁੰਦੇ ਹੀ ਰਹਿੰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਇੰਦਰਾ ਗਾਂਧੀ ਦੀ ਹੱਤਿਆ ਹੋਈ ਸੀ ਤਾਂ ਪੂਰੀ ਦਿੱਲੀ ਜਲੀ ਸੀ। ਉਨ੍ਹਾਂ ਕਿਹਾ ਕਿ ਇਹ ਤਾਂ ਪਾਰਟ ਆਫ਼ ਲਾਈਫ਼ ਹੈ ਜੋ ਹੁੰਦੇ ਰਹਿੰਦੇ ਹਨ।