Menu

ਕੋਰੋਨਾਵਾਇਰਸ ‘ਤੇ ਸਿਹਤ ਮੰਤਰਾਲੇ ਦੀ ਹੋਈ ਹੰਗਾਮੀ ਮੀਟਿੰਗ

ਨਵੀਂ ਦਿੱਲੀ,4 ਮਾਰਚ – ਕੋਰੋਨਾਵਾਇਰਸ ਦੇ ਦਾਖਲੇ ਦੇ ਨਾਲ ਹੀ ਭਾਰਤ ਸਰਕਾਰ ਐਕਸ਼ਨ ਮੋਡ ਚ ਦਿਖਾਈ ਦੇ ਰਹੀ ਹੈ। ਦਿੱਲੀ ਵਿੱਚ ਲਗਾਤਾਰ ਉੱਚ ਪੱਧਰੀ ਬੈਠਕਾਂ ਹੋ ਰਹੀਆਂ ਹਨ। ਇਸ ਸਬੰਧ ਵਿੱਚ ਕੇਂਦਰੀ ਸਿਹਤ ਮੰਤਰਾਲੇ ਦੀ ਮੀਟਿੰਗ ਹੋਈ। ਇਸ ਚ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਸਣੇ ਦਿੱਲੀ ਦੇ ਤਿੰਨ ਵੱਡੇ ਹਸਪਤਾਲਾਂ ਦੇ ਮੈਡੀਕਲ ਸੁਪਰਡੈਂਟ ਮੌਜੂਦ ਸੀ। ਤਿੰਨ ਨਗਰ ਨਿਗਮਾਂ ਦੇ ਕਮਿਸ਼ਨਰ ਤੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਵੀ ਇਸ ਮੀਟਿੰਗ ਵਿੱਚ ਮੌਜੂਦ ਸੀ।

ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਕਿਹਾ, “ਅਸੀਂ ਬੈਠਕ ਚ ਕੋਰੋਨਾਵਾਇਰਸ ਬਾਰੇ ਵਿਸਥਾਰ ਨਾਲ ਵਿਚਾਰਵਟਾਂਦਰੇ ਕੀਤੇ ਹਨ। ਅਸੀਂ ਦਿੱਲੀ ਤੋਂ ਸਰਕਾਰ ਨੂੰ ਇਹ ਵੀ ਕਿਹਾ ਕਿ ਜੇ ਭਵਿੱਖ ਵਿੱਚ ਕੇਸਾਂ ਦੀ ਗਿਣਤੀ ਵਧਦੀ ਹੈ ਤਾਂ ਉਸ ਅਨੁਸਾਰ ਸਾਰੇ ਹਸਪਤਾਲਾਂ ਚ ਚੰਗੀ ਕੁਆਲਟੀ ਦੇ ਵੱਖਵੱਖ ਵਾਰਡ ਤਿਆਰ ਕਰਨ। ਅਸੀਂ ਦੇਸ਼ ਭਰ ਦੇ ਹਸਪਤਾਲਾਂ ਨੂੰ ਅਜਿਹੇ ਆਦੇਸ਼ ਦਿੱਤੇ ਹਨ। ਅਸੀਂ ਸਿਹਤ ਸਕੱਤਰ ਨੂੰ ਸਾਰੇ ਦੇਸ਼ ਵਿੱਚ ਜਾਂਚ ਲਈ ਭੇਜਿਆ ਹੈ। ਉਨ੍ਹਾਂ ਨੇ ਵੱਖਵੱਖ ਥਾਂਵਾਂ ਦਾ ਦੌਰਾ ਕੀਤਾ ਤੇ ਸੁਧਾਰ ਦਾ ਸੁਝਾਅ ਦਿੱਤਾ।

ਹਰਸ਼ਵਰਧਨ ਨੇ ਕਿਹਾ, “ਜਿੱਥੇ ਵੀ ਕੇਸ ਆ ਰਹੇ ਹਨਅਸੀਂ ਸਾਰੇ ਖੇਤਰਾਂ ਦੀ ਨਿਸ਼ਾਨਦੇਹੀ ਕਰਕੇ ਸਵੱਛਤਾ ਦਾ ਕੰਮ ਕਰ ਰਹੇ ਹਾਂ। ਅਸੀਂ ਦਿੱਲੀ ਸਰਕਾਰ ਨੂੰ ਨਿਗਰਾਨੀ ਟੀਮ ਚ ਚੰਗੇ ਡਾਕਟਰਾਂ ਤੇ ਸਹੂਲਤਾਂ ਦੇ ਕੇ ਉਨ੍ਹਾਂ ਨੂੰ ਮਜ਼ਬੂਤ ਕਰਨ ਲਈ ਕਿਹਾ ਹੈ। ਹਵਾਈ ਅੱਡੇ ਤੇ ਪਹੁੰਚਣ ਵਾਲੇ ਯਾਤਰੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਅਸੀਂ ਈਰਾਨ ਸਰਕਾਰ ਨਾਲ ਗੱਲ ਕਰ ਰਹੇ ਹਾਂਅਸੀਂ ਆਪਣੇ ਵਿਗਿਆਨੀਆਂ ਨੂੰ ਉੱਥੇ ਭੇਜ ਰਹੇ ਹਾਂ। ਇਸਦੇ ਨਾਲ ਅਸੀਂ ਉੱਥੇ ਇੱਕ ਲੈਬ ਸਥਾਪਤ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।

ਕੋਰੋਨਾ ਬਾਰੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਜਾਣਕਾਰੀ ਦਿੱਤੀ ਹੈ ਕਿ ਤਿੰਨ ਲੱਖ ਤੋਂ ਵੱਧ ਐਨ 95 ਦੇ ਮਾਸਕ ਦਾ ਪ੍ਰਬੰਧ ਕੀਤਾ ਗਿਆ ਹੈ। ਦਿੱਲੀ ਦੇ 25 ਹਸਪਤਾਲਾਂ ਚ 230 ਬੈੱਡਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਮੈਡੀਕਲ ਸਟਾਫ ਨੂੰ ਅੱਠ ਲੱਖ ਮੈਡੀਕਲ ਕਿੱਟਾਂ ਉਪਲਬਧ ਕਰਵਾਈਆਂ ਗਈਆਂ ਹਨ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans