Menu

ਪੁਲਿਸ ਤੇ ਗੈਂਗਸਟਰਾਂ ਵਿਚਾਲੇ ਸਿੱਧੇ ਮੁਕਾਬਲੇ ‘ਚ 1 ਦੀ ਮੌਤ, 1 ਗ੍ਰਿਫਤਾਰ

ਹੁਸ਼ਿਆਰਪੁਰ, 9 ਮਾਰਚ – ਇੱਥੇ ਮਾਹਿਲਪੁਰ-ਗੜ੍ਹਸ਼ੰਕਰ ਰੋਡ ‘ਤੇ ਪੁਲਿਸ ਦਾ ਤਿੰਨ ਗੈਂਗਸਟਰਾਂ ਨਾਲ ਮੁਕਾਬਲਾ ਹੋਇਆ। ਇਸ ਦੌਰਾਨ ਇਕ ਗੈਂਗਸਟਰ ਦੀ ਮੌਤ ਹੋ ਗਈ ਤੇ ਇਕ ਗੈਂਗਸਟਰ ਨੂੰ ਪੁਲਿਸ ਨੇ ਕਾਬੂ ਕਰ ਲਿਆ ਜਦਕਿ ਤੀਸਰਾ ਭੱਜਣ ‘ਚ ਕਾਮਯਾਬ ਹੋ ਗਿਆ। ਘਟਨਾ ਤੋਂ ਬਾਅਦ ਪੁਲਿਸ ਨੇ ਖੇਤਰ ‘ਚ ਨਾਕਾਬੰਦੀ ਕਰ ਦਿੱਤੀ ਹੈ ਤੇ ਫਰਾਰ ਗੈਂਗਸਟਰ ਦੀ ਤਲਾਸ਼ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਿਕ, ਨਵਾਂਸ਼ਹਿਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮਾਹਿਲਪੁਰ-ਗੜ੍ਹਸ਼ੰਕਰ ਰੋਡ ‘ਤੇ ਐੱਫਸੀਆਈ ਗੁਦਾਮ ਨੇੜੇ ਇਕ ਘਰ ‘ਚ ਤਿੰਨ ਗੈਂਗਸਟਰ ਲੁਕੇ ਹਨ। ਇਸ ਤੋਂ ਬਾਅਦ ਪੁਲਿਸ ਨੇ ਘਰ ਨੂੰ ਘੇਰ ਲਿਆ। ਖ਼ੁਦ ਨੂੰ ਘਿਰਿਆ ਦੇਖ ਗੈਂਗਸਟਰਾਂ ਨੇ ਪੁਲਿਸ ਟੀਮ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੇ ਜਵਾਬ ‘ਚ ਪੁਲਿਸ ਨੇ ਵੀ ਫਾਇਰਿੰਗ ਕੀਤੀ। ਮੁਕਾਬਲੇ ਦੌਰਾਨ ਇਕ ਗੈਂਗਸਟਰ ਦੀ ਮੌਕੇ ‘ਤੇ ਮੌਤ ਹੋ ਗਈ। ਪੁਲਿਸ ਨੇ ਇਕ ਗੈਂਗਸਟਰ ਨੂੰ ਕਾਬੂ ਕਰ ਲਿਆ ਪਰ ਤੀਜਾ ਹਨੇਰੇ ਦਾ ਫਾਇਦਾ ਉਠਾ ਕੇ ਭੱਜਣ ‘ਚ ਸਫਲ ਹੋ ਗਿਆ।
ਨਵਾਂਸ਼ਹਿਰ ਪੁਲਿਸ ਦੀ ਟੀਮ ਦੀ ਅਗਵਾਈ ਇੰਸਪੈਕਟਰ ਦਲਬੀਰ ਸਿੰਘ ਕਰ ਰਹੇ ਹਨ। ਮਾਰੇ ਗਏ ਗੈਂਗਸਟਰ ਦੀ ਪਛਾਣ ਥਾਣਾ ਸਦਰ ਕਪੂਰਥਲਾ ਖੇਤਰ ਦੇ ਪਿੰਡ ਨੰਦੋਕੀ ਦੇ ਵਰਿੰਦਰ ਸਿੰਘ ਸ਼ੂਟਰ ਊਰਫ਼ ਕਾਕਾ ਤੇ ਫੜੇ ਗਏ ਗੈਂਗਸਟਰ ਦੀ ਪਛਾਣ ਥਾਣਾ ਮਹਿਤਾ ਖੇਤਰ ਦੇ ਪਿੰਡ ਗੋਬਿੰਦਪੁਰ ਲੋਹਗੜ੍ਹ ਨਿਵਾਸੀ ਗੁਰਜੰਟ ਸਿੰਘ ਰੂਪ ‘ਚ ਹੋਈ ਹੈ। ਪੁਲਿਸ ਮੁਤਾਬਿਕ ਫਰਾਰ ਗੈਂਗਸਟਰ ਦੀ ਪਛਾਣ ਜਲੰਧਰ ਜ਼ਿਲ੍ਹੇ ਦੇ ਨੂਰਮਹਿਲ ਥਾਣਾ ਖੇਤਰ ਦੇ ਉਪਲ ਜਾਗੀਰ ਨਿਵਾਸੀ ਮਨਦੀਪ ਸਿੰਘ ਉਰਫ ਮੰਨਾ ਦੇ ਰੂਪ ‘ਚ ਹੋਈ ਹੈ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39843 posts
  • 0 comments
  • 0 fans