Menu

ਅਧਿਆਪਕਾਂ ਉੱਤੇ ਬੇਰਹਿਮੀ ਨਾਲ ਕੀਤੇ ਗਏ ਪੁਲਿਸ ਲਾਠੀਚਾਰਜ ਦੀ ਨਿੰਦਾ

ਬਠਿੰਡਾ, 9 ਮਾਰਚ – ਵੀਰਪਾਲ – ਪਟਿਆਲਾ ਵਿਖੇ ਅਧਿਆਪਕਾਂ ਉੱਤੇ ਬੇਰਹਿਮੀ ਨਾਲ ਕੀਤੇ ਗਏ ਪੁਲਿਸ ਲਾਠੀਚਾਰਜ ,ਜਿਸ ਵਿੱਚ ਔਰਤਾਂ ਸਮੇਤ ਦਰਜਨ ਦੇ ਕਰੀਬ ਅਧਿਆਪਕ ਜ਼ਖ਼ਮੀ ਹੋ ਗਏ। ਬੜੇ ਅਫਸੋਸ ਦੀ ਗੱਲ ਹੈ ਕਿ ਕਾਂਗਰਸ ਸਰਕਾਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਉਤੇ ਔਰਤਾਂ ਨਾਲ ਅਜਿਹਾ ਸਲੂਕ ਕੀਤਾ ਗਿਆ। ਪੁਲਿਸ ਨੇ ਉਨਾਂ ਨਾਲ ਧੱਕਾਮੁੱਕੀ ਕਰਨ ਤੋਂ ਇਲਾਵਾ ਕਈ ਅਧਿਆਪਕਾਂ ਨੂੰ ਵਾਲਾਂ ਤੋਂ ਫੜ ਕੇ ਵੀ ਘਸੀਟਿਆ। ਸ਼ਰਮ ਦੀ ਗੱਲ ਹੈ ਕਿ ਸਰਕਾਰ ਬੇਰੁਜ਼ਗਾਰ ਈਟੀਟੀ-ਟੀਈਟੀ ਅਧਿਆਪਕਾਂ ਦੀਆਂ ਮੰਗਾਂ ਸੁਣਨ ਅਤੇ ਵਾਅਦੇ ਮੁਤਾਬਿਕ ਉਹਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਇ ਉਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਵੱਖ ਵੱਖ ਜਥੇਬੰਦੀਆਂ ਨੇ ਇਸ ਘਟਨਾ ਦੀ ਸਖਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਸ਼ਾਂਤਮਈ ਧਰਨਾ ਦੇ ਰਹੀਆਂ ਔਰਤ ਅਧਿਆਪਕਾਂ ਉੱਤੇ ਬੇਰਹਿਮੀ ਨਾਲ ਲਾਠੀਚਾਰਜ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਆਂਗਣਵਾੜੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਅਧਿਆਪਕਾਂ ’ਤੇ ਹੋਏ ਲਾਠੀਚਾਰਜ਼ ਦੀ ਸਖਤ ਸ਼ਬਦਾਂ ’ਚ ਨਿੰਦਾ ਕਰਦਿਆਂ ਕਿਹਾ ਕਿ ਮਹਿਲਾ ਦਿਵਸ ਦੇ ਦਿਨ ਪੁਲਿਸ ਨੇ ਮਹਿਲਾ ਅਧਿਆਪਕਾਂ ’ਤੇ ਡੰਡੇ ਵਰਾਏ ਜੋ ਕਿ ਪੰਜਾਬ ਸਰਕਾਰ ਲਈ ਸ਼ਰਮ ਦੀ ਗੱਲ ਹੈ। ਉਨਾਂ ਕਿਹਾ  ਪੰਜਾਬ ਸਰਕਾਰ ਨੇ ਸੱਤਾ ’ਚ ਆਉਣ ਸਮੇਂ ਵੱਡੇ ਵੱਡੇ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਨ, ਪਰ ਕੋਈ ਵੀ ਵਾਅਦਾ ਅੱਜ ਤੱਕ ਪੂਰਾ ਨਹੀਂ ਹੋਇਆ। ਉਨਾਂ ਕਿਹਾ ਕਿ ਇਹੀ ਵਾਅਦੇ ਪੰਜਾਬ ਸਰਕਾਰ ਨੂੰ ਯਾਦ ਕਰਵਾਉਣ ਅਤੇ ਆਪਣੇ ਬਣਦੇ ਹੱਕ ਲੈਣ ਲਈ ਅੱਜ ਮੁਲਾਜ਼ਮ ਵਰਗ ਸੜਕਾਂ ’ਤੇ ਉਤਰਣ ਲਈ ਮਜਬੂਰ ਹੈ, ਪਰ ਸਰਕਾਰ ਦਾ ਉਨਾਂ ਨੂੰ ਹੱਕ ਦੇਣ ਦੀ ਬਜਾਏ ਲਾਠੀਚਾਰਜ਼ ਕਰਨਾ ਅਤਿ ਨਿੰਦਣਯੋਗ ਘਟਨਾ ਹੈ। ਸਰਕਾਰ ਅਜਿਹਾ ਕਰਕੇ ਹੱਕ ਮੰਗਦੇ ਲੋਕਾਂ ਦੀ ਅਵਾਜ਼ ਨੂੰ ਦਬਾਉਣਾ ਚਹੁੰਦੀ ਹੈ। ਉਨਾਂ ਕਿਹਾ ਕਿ ਪੰਜਾਬ ਦੀ ਸਰਕਾਰ ਸਕੂਲਾਂ ਵਿੱਚ ਹਜਾਰਾਂ ਪੋਸਟਾਂ ਖਾਲੀ ਹੋਣ ਦੇ ਬਾਵਜੂਦ ਟੈੱਟ ਪਾਸ ਬੇਰੁਜਗਾਰ ਅਧਿਆਪਕਾਂ ਨੂੰ ਨੌਕਰੀਆਂ ਨਾ ਦੇ ਪੰਜਾਬ ਦੀ ਨੌਜਵਾਨ ਪੀੜੀ ਨੂੰ ਤਬਾਹ ਕਰ ਰਹੀ ਹੈ। ਚੋਣ ਵਾਅਦੇ ਪੂਰੇ ਕਰਨੇ ਅਤੇ ਨੌਜਵਾਨਾਂ ਨੂੰ ਰੁਜਗਾਰ ਦੇਣਾ ਸਰਕਾਰ ਦੀ ਮੁਢਲੀ ਜੁੰਮੇਵਾਰੀ ਹੈ। ਜਿਸ ਤੋਂ ਸਰਕਾਰ ਭੱਜ ਰਹੀ ਹੈ ਅਤੇ ਇਸਤਰੀ ਦਿਵਸ ਮੌਕੇ  ਰੁਜਗਾਰ ਮੰਗਣ ਵਾਲੀਆਂ ਟੈੱਟ ਪਾਸ ਬੇਰੁਜਗਾਰ ਅਧਿਆਪਕਾਵਾਂ ‘ਤੇ ਲਾਠੀਆਂ ਵਰਾ ਕੇ ਗੈਰ ਸੰਜੀਦਾ ਹੋਣ ਦਾ ਸਬੂਤ ਦੇ ਰਹੀ ਹੈ।

ਉੱਘੇ ਸਮਾਜ ਸੇਵੀ ਅਤੇ ਭਾਰਤੀ ਜਨਤਾ ਪਾਰਟੀ ਦੇ ਐਸ ਸੀ ਵਿੰਗ ਦੇ ਉੱਪ ਜਿਲਾ ਪ੍ਰਧਾਨ ਡਾ. ਜਗਸੀਰ ਸਿੰਘ ਮਰਾੜ ਨੇ ਬੇਰੁਜਗਾਰ ਅਧਿਆਪਕਾਂ ਤੇ ਪਟਿਆਲਾ ਵਿਖੇ ਕੀਤੇ ਵਹਿਸ਼ੀ ਲਾਠੀਚਾਰਜ ਦੀ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਉਨਾਂ ਕਿਹਾ ਕਿ ਸਰਕਾਰ ਜੋ ਵਾਅਦੇ ਪੂਰੇ ਹੀ ਨਹੀਂ ਕਰ ਸਕਦੀ ਅਜਿਹੇ ਵਾਅਦੇ ਕਰਦੀ ਹੀ ਕਿਉਂ ਹੈ ? ਕਿਹਾ ਕਿ ਜੇ ਲੋਕਾਂ ਨਾਲ ਵਾਅਦੇ ਕੀਤੇ ਹਨ ਤਾਂ ਉਨਾਂ ਨੂੰ ਪੂਰੇ ਕਰੇ ਨਾ ਕਿ ਹੱਕ ਮੰਗਦੇ ਲੋਕਾਂ ਨੂੰ ਹੱਕ ਦੇਣ ਦੀ ਬਜਾਏ ਕੁੱਟ ਮਾਰ ਕਰੇ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans